ਮੁੱਖ ਮੰਤਰੀ ਮਾਨ ਨੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਨਾਲ ਅਗਨੀਵੀਰਾਂ ਦੇ ਮੁੜ ਵਸੇਬੇ ਸਬੰਧੀ ਮਸਲਿਆਂ ’ਤੇ ਕੀਤੀ ਚਰਚਾ
ਚੰਡੀਗੜ੍ਹ, 14 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਕਰਕੇ ਸਰਹੱਦੀ ਸੂਬੇ ਪੰਜਾਬ ਵਿੱਚ ਸਿਵਲ-ਮਿਲਟਰੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸਰਹੱਦੀ
ਮੁੱਖ ਮੰਤਰੀ ਮਾਨ ਨੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਤੇ ਹੋਰ ਜਵਾਨਾਂ ਨਾਲ।


ਚੰਡੀਗੜ੍ਹ, 14 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਕਰਕੇ ਸਰਹੱਦੀ ਸੂਬੇ ਪੰਜਾਬ ਵਿੱਚ ਸਿਵਲ-ਮਿਲਟਰੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸਰਹੱਦੀ ਸੁਰੱਖਿਆ, ਅੰਦਰੂਨੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਸਬੰਧੀ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਹ ਮੁਲਾਕਾਤ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਕਮਾਂਡ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨਾਲ ਪਹਿਲੀ ਅਧਿਕਾਰਿਕ ਮੀਟਿੰਗ ਸੀ। ਦੋਵਾਂ ਧਿਰਾਂ ਨੇ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਅਤੇ ਕੌਮੀ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਲਗਭਗ 550 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੋਣ ਕਾਰਨ ਸੂਬੇ ਵਿੱਚ ਸਿਵਲ ਅਤੇ ਫੌਜੀ ਪ੍ਰਸ਼ਾਸਨ ਵਿਚਕਾਰ ਮਜ਼ਬੂਤ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਮੈਨੇਜਮੈਂਟ ਅਤੇ ਅੰਦਰੂਨੀ ਸੁਰੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਤੌਰ ’ਤੇ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ।

ਮੀਟਿੰਗ ਦੌਰਾਨ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਮਜ਼ਬੂਤ ਰਣਨੀਤੀ ਬਣਾਉਣ ’ਤੇ ਵੀ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਸਮੇਂ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਤਾਲਮੇਲ ਬਹੁਤ ਮਹੱਤਵਪੂਰਨ ਹੈ।

ਇਸ ਮੌਕੇ ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ ਵਸੇਬੇ, ਫੌਜੀ ਭਰਤੀ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਨਾਲ ਸੰਬੰਧਿਤ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਭਾਰਤੀ ਫੌਜ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande