ਵੈੱਬ ਸੀਰੀਜ਼ ਦੇ ਡਾਇਲਾਗ ਨੂੰ ਲੈ ਕੇ ਯੋਗਰਾਜ ਸਿੰਘ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ, 14 ਮਈ (ਹਿੰ.ਸ.)| ਕ੍ਰਿਕਟਰ ਯੁਵਾਰਜ ਸਿੰਘ ਦੇ ਪਿਤਾ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਵਿਰੁੱਧ ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਲਈ ਭੱਦੀ ਭਾਸ਼ਾ ਵਰਤਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ
ਅਦਾਕਾਰ ਯੋਗਰਾਜ ਸਿੰਘ


ਚੰਡੀਗੜ੍ਹ, 14 ਮਈ (ਹਿੰ.ਸ.)| ਕ੍ਰਿਕਟਰ ਯੁਵਾਰਜ ਸਿੰਘ ਦੇ ਪਿਤਾ ਅਤੇ ਸਾਬਕਾ

ਕ੍ਰਿਕਟਰ ਯੋਗਰਾਜ ਸਿੰਘ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ।

ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਵਿਰੁੱਧ ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਲਈ ਭੱਦੀ ਭਾਸ਼ਾ

ਵਰਤਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਦੋ ਵਕੀਲਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ

ਆਧਾਰ ’ਤੇ ਕੀਤੀ ਗਈ ਹੈ।

ਮਾਮਲਾ ਹਿੰਦੀ ਵੈੱਬ

ਸੀਰੀਜ਼ ਲੂਖੇ ਦੇ ਇੱਕ ਸੀਨ ਨਾਲ ਜੁੜਿਆ ਹੋਇਆ ਹੈ, ਜਿਸ ਦੀ ਇੱਕ 17 ਸਕਿੰਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਹ ਸੀਰੀਜ਼ 8 ਮਈ 2026 ਨੂੰ ਐਮਾਜਾਨ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਈ ਸੀ।

ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੀਡੀਓ ਵਿੱਚ ਔਰਤਾਂ ਵਿਰੁੱਧ ਸ਼ਰਮਨਾਕ ਅਤੇ ਭੱਦੇ ਸ਼ਬਦ

ਵਰਤੇ ਗਏ ਹਨ, ਜਿਸ ਨਾਲ ਮਹਿਲਾਵਾਂ ਦੀ ਇੱਜ਼ਤ ਅਤੇ ਸਮਾਜਿਕ

ਮਰਯਾਦਾ ਨੂੰ ਠੇਸ ਪਹੁੰਚੀ ਹੈ। ਇਹ ਸ਼ਿਕਾਇਤ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਖਜ਼ਾਨਚੀ ਉੱਜਵਲ ਭਸੀਨ ਅਤੇ ਵਕੀਲ ਜਤਿਨ ਵਰਮਾ ਵੱਲੋਂ 12 ਮਈ ਨੂੰ ਐਸ.ਐਸ.ਪੀ. ਨੂੰ ਦਿੱਤੀ ਗਈ ਸੀ। ਉਨ੍ਹਾਂ

ਨੇ ਆਪਣੇ ਪੱਤਰ ਵਿੱਚ ਕਿਹਾ ਕਿ ਯੋਗਰਾਜ ਸਿੰਘ ਵਰਗੀ ਪ੍ਰਭਾਵਸ਼ਾਲੀ ਸ਼ਖਸੀਅਤ ਵੱਲੋਂ ਅਜਿਹੀ

ਭਾਸ਼ਾ ਦੀ ਵਰਤੋਂ ਕਰਨਾ ਸਮਾਜ ਲਈ ਗਲਤ ਸੰਦੇਸ਼ ਹੈ ਅਤੇ ਇਹ ਔਰਤਾਂ ਦੀ ਇੱਜ਼ਤ ’ਤੇ ਸਿੱਧਾ ਹਮਲਾ ਹੈ।

ਸ਼ਿਕਾਇਤ ਤੋਂ ਬਾਅਦ

ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਯੋਗਰਾਜ ਸਿੰਘ ਅਤੇ ਹੋਰ ਸਬੰਧਤ

ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ

ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ

ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪੱਤਰ ਲਿਖ ਕੇ ਕਿਸੇ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾਉਣ ਦੀ

ਮੰਗ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਵਰਤੀ ਗਈ ਭਾਸ਼ਾ ਮਹਿਲਾਵਾਂ ਦੀ ਮਰਯਾਦਾ ਦੇ ਖ਼ਿਲਾਫ਼ ਹੈ ਅਤੇ ਇਸ

ਮਾਮਲੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾਵੇ ਤੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਫਿਲਹਾਲ ਇਸ ਮਾਮਲੇ ’ਤੇ ਯੋਗਰਾਜ ਸਿੰਘ ਵੱਲੋਂ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ

ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande