ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਦੇ ਪਿਤਾ ਰਿਟਾ. ਆਈਏਐੱਸ ਐਸ.ਆਰ. ਲੱਦੜ ‘ਤੇ ਹਮਲਾ
ਮੋਹਾਲੀ, 14 ਮਈ (ਹਿੰ.ਸ.)| ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ਦੇ ਪਿਤਾ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਵਾਰਡ ਨੰਬਰ 40 ਤੋਂ ਭਾਜਪਾ ਉਮੀਦਵਾਰ ਗੋਤਮ ਗਰੀਸ਼ ਲੱਦੜ ਦੇ ਪਿਤਾ ਰਿਟਾਇਰਡ ਆ
ਰਿਟਾ. ਆਈਏਐੱਸ ਐਸ.ਆਰ. ਲੱਦੜ


ਮੋਹਾਲੀ, 14 ਮਈ (ਹਿੰ.ਸ.)| ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ਦੇ ਪਿਤਾ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਵਾਰਡ ਨੰਬਰ 40 ਤੋਂ ਭਾਜਪਾ ਉਮੀਦਵਾਰ ਗੋਤਮ ਗਰੀਸ਼ ਲੱਦੜ ਦੇ ਪਿਤਾ ਰਿਟਾਇਰਡ ਆਈਏਐੱਸ ਅਧਿਕਾਰੀ ਐਸ.ਆਰ. ਲੱਦੜ ਜੋ ਸੈਕਟਰ 77 ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਸਨ, ਇਸ ਦੌਰਾਨ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ ਅਤੇ ਹਮਲਾ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਐਸ.ਆਰ. ਲੱਦੜ ਦੇ ਜਮੀਨ ‘ਤੇ ਡਿੱਗ ਪਏ, ਜਿਸ ਕਾਰਨ ਉਨ੍ਹਾਂ ਨੂੰ ਹਲਕੀਆਂ ਸੱਟਾਂ ਵੀ ਲੱਗੀਆਂ ਹਨ। ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਕਿ ਉਹ ਮੁੜ ਸੈਕਟਰ 77 ਵਿੱਚ ਦਾਖਲ ਨਾ ਹੋਣ। ਘਟਨਾ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਲੱਦੜ ਵੱਲੋਂ ਆਪਣੇ ਬਿਆਨ ਦਰਜ ਕਰਵਾ ਦਿੱਤੇ ਗਏ ਹਨ।

ਇਸ ਮਾਮਲੇ ‘ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਨੇ ਕੜੀ ਪ੍ਰਤੀਕਿਰਿਆ ਦਿੰਦਿਆਂ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਵੇਰੇ ਕਰੀਬ 8:30 ਵਜੇ ਉਨ੍ਹਾਂ ਨੂੰ ਉਮੀਦਵਾਰ ਵੱਲੋਂ ਫੋਨ ਆਇਆ ਸੀ, ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੇ ਪਿਤਾ ‘ਤੇ ਹਮਲਾ ਹੋਇਆ ਹੈ। ਵਿਸ਼ਿਸ਼ਟ ਨੇ ਦੋਸ਼ ਲਗਾਇਆ ਕਿ ਕੁਝ ਸਥਾਨਕ ਲੋਕਾਂ ਨੇ ਜ਼ਬਰਦਸਤੀ ਕਰਦਿਆਂ ਧੱਕੇ ਮਾਰੇ ਅਤੇ ਧਮਕਾਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਐਸਐਸਪੀ ਮੋਹਾਲੀ ਹਰਮਦੀਪ ਸਿੰਘ ਹੰਸ ਅਤੇ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨਾਲ ਗੱਲਬਾਤ ਹੋ ਚੁੱਕੀ ਹੈ, ਜਿਨ੍ਹਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਵਿਸ਼ਿਸ਼ਟ ਨੇ ਆਪਣੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਡਰਣ ਦੀ ਬਜਾਏ ਹਿੰਮਤ ਨਾਲ ਕੰਮ ਕਰਨ ਅਤੇ ਕਿਸੇ ਵੀ ਧਮਕੀ ਦੀ ਸੂਚਨਾ ਤੁਰੰਤ ਪਾਰਟੀ ਨੂੰ ਦੇਣ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਕਰਨ ਲਈ ਯਤਨ ਜਾਰੀ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande