ਪੰਜਾਬ ਵਿੱਚੋਂ ਨਸ਼ਿਆਂ ਦਾ ਕਲੰਕ ਮਿਟਾ ਕੇ ਰਹਾਂਗੇ: ਮੁੱਖ ਮੰਤਰੀ ਭਗਵੰਤ ਮਾਨ
ਬਟਾਲਾ, 14 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਵਚਨਬੱਧ ਹੈ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕ ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਬਟਾਲਾ, 14 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਵਚਨਬੱਧ ਹੈ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕ ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਮੌਕੇ ਕਰਵਾਏ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਕਾਰਨ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ 437 ਦਿਨਾਂ ਦੌਰਾਨ ਸੂਬੇ ਭਰ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਦੇ ਪੈਸੇ ਨਾਲ ਬਣਾਈਆਂ ਗਈਆਂ ਗੈਰਕਾਨੂੰਨੀ ਜਾਇਦਾਦਾਂ ਨੂੰ ਢਾਹੁਣ ਅਤੇ ਜ਼ਬਤ ਕਰਨ ਦੀ ਕਾਰਵਾਈ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਹੀ ਨਹੀਂ, ਸਗੋਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਲੜਾਈ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਹਰ ਪੰਜਾਬੀ ਇਸ ਮੁਹਿੰਮ ਵਿੱਚ ਸਰਕਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ “ਜੇ ਪੰਜਾਬ ਦੇ ਲੋਕ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ੍ਹ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਵਿੱਚ ਕਾਮਯਾਬ ਹੋਣ ਤੋਂ ਨਹੀਂ ਰੋਕ ਸਕਦੀ। ਮੁੱਖ ਮੰਤਰੀ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਪਿਛਲੇ 112 ਦਿਨਾਂ ਵਿੱਚ ਗੈਂਗਸਟਰ ਨੈੱਟਵਰਕ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਵੀ ਕੜਾ ਕਾਨੂੰਨ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦੀ ਅੰਨ ਭੰਡਾਰ ਅਤੇ ਬਹਾਦਰੀ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਪਰ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਰੁਖ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ “ਰੰਗਲੇ ਪੰਜਾਬ” ਦੀ ਪੁਰਾਣੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਹੁਣ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ ਅਤੇ ਬੁਨਿਆਦੀ ਢਾਂਚੇ ‘ਤੇ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande