ਕਾਂਗਰਸੀ ਆਗੂ ਦਲਜੀਤ ਸਿੰਘ ਮੁਲਤਾਨੀ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ, 15 ਮਈ (ਹਿੰ.ਸ.)| ਸਥਾਨਕ ਸੈਕਟਰ 91 ਦੇ ਵਸਨੀਕ ਕਾਂਗਰਸੀ ਆਗੂ ਦਲਜੀਤ ਸਿੰਘ ਮੁਲਤਾਨੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਨੇ ਭਾਜਪਾ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਆਰ.ਐਸ਼ਐਸ. ਦੀ ਸੀਨੀਅਰ ਆਗੂ ਰਾਜਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
ਕਾਂਗਰਸੀ ਆਗੂ ਦਲਜੀਤ ਸਿੰਘ ਮੁਲਤਾਨੀ ਨੂੰ ਭਾਜਪਾ ’ਚ ਸ਼ਾਮਲ ਕਰਵਾਉਂਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ


ਚੰਡੀਗੜ੍ਹ, 15 ਮਈ (ਹਿੰ.ਸ.)| ਸਥਾਨਕ ਸੈਕਟਰ 91 ਦੇ ਵਸਨੀਕ ਕਾਂਗਰਸੀ ਆਗੂ ਦਲਜੀਤ ਸਿੰਘ ਮੁਲਤਾਨੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਨੇ ਭਾਜਪਾ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਆਰ.ਐਸ਼ਐਸ. ਦੀ ਸੀਨੀਅਰ ਆਗੂ ਰਾਜਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਦੱਸਿਆ ਜਾ ਰਿਹਾ ਹੇ ਕਿ ਦਲਜੀਤ ਸਿੰਘ ਮੁਲਤਾਨੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 44 ਤੋਂ ਭਾਜਪਾ ਦੇ ਉਮੀਦਵਾਰ ਹੋਣਗੇ। ਇਸ ਮੌਕੇ ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਭਾਜਪਾ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਵਾਰ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰਾਗ ਬਿਆਲਾ, ਰਾਜਨ ਅਗਨੀਹੋਤਰੀ, ਅਨਿਲ ਚੌਧਰੀ, ਸਤੇਂਦਰ ਗੋਸਵਾਮੀ, ਆਸ਼ਾ ਸ਼ਰਮਾ ਅਤੇ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande