ਵੇਰਕਾ ਮੁਲਾਜ਼ਮਾਂ ਨੇ ਮੋਹਾਲੀ ਪਲਾਂਟ ਦੇ ਬਾਹਰ ਦਿੱਤਾ ਧਰਨਾ
ਚੰਡੀਗੜ੍ਹ, 15 ਮਈ (ਹਿੰ.ਸ.)| ਵੇਰਕਾ ਮੋਹਾਲੀ ਪਲਾਂਟ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਆਊਟਸੋਰਸ ਮੁਲਾਜ਼ਮਾਂ ਵੱਲੋਂ ਅੱਜ ਸੂਬਾ ਪ੍ਰਧਾਨ ਪਵਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੋਹਾਲੀ ਪਲਾਂਟ ਦਾ ਘਿਰਾਓ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜ
ਧਰਨਾ ਦਿੰਦੇ ਹੋਏ ਮੁਲਾਜ਼ਮ।


ਚੰਡੀਗੜ੍ਹ, 15 ਮਈ (ਹਿੰ.ਸ.)| ਵੇਰਕਾ ਮੋਹਾਲੀ ਪਲਾਂਟ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਆਊਟਸੋਰਸ ਮੁਲਾਜ਼ਮਾਂ ਵੱਲੋਂ ਅੱਜ ਸੂਬਾ ਪ੍ਰਧਾਨ ਪਵਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੋਹਾਲੀ ਪਲਾਂਟ ਦਾ ਘਿਰਾਓ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਮਹਿਕਮੇ ਵਿੱਚ ਸ਼ਾਮਲ ਕਰਕੇ ਪੱਕਾ ਕੀਤਾ ਜਾਵੇ।

ਇਸ ਮੌਕੇ ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਕਿਹਾ ਕਿ ਚੋਣਾਂ ਤੋੱ ਪਹਿਲਾਂ ਮੌਜੂਦਾ ਸਰਕਾਰ ਨੇ ਗਰੰਟੀ ਦਿੱਤੀ ਸੀ ਕਿ ਸੱਤਾ ਵਿੱਚ ਆਉਣ ਤੇ ਪੰਜਾਬ ਵਿੱਚ ਕੋਈ ਵੀ ਕੱਚਾ ਮੁਲਾਜ਼ਮ ਨਹੀਂ ਰਹਿਣ ਦਿੱਤਾ ਜਾਵੇਗਾ, ਪਰ ਅੱਜ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਚੁੱਕੀ ਹੈ। ਆਊਟਸੋਰਸ ਪੋਲਿਸੀ ਨੂੰ ਮੁਲਾਜ਼ਮਾਂ ਲਈ ‘ਘਾਤਕ’ ਦੱਸਦਿਆਂ ਉਹਨਾਂ ਕਿਹਾ ਕਿ ਇਹ ਪ੍ਰਣਾਲੀ ਸਿਰਫ਼ ਠੇਕੇਦਾਰਾਂ ਦਾ ਢਿੱਡ ਭਰਨ ਲਈ ਬਣਾਈ ਗਈ ਹੈ, ਜਦਕਿ ਦਿਨ-ਰਾਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਉਹਨਾਂ ਇਲਜਾਮ ਲਗਾਇਆ ਕਿ ਵੇਰਕਾ ਮੈਨੇਜਮੈਂਟ ਨੇ ਹਮੇਸ਼ਾ ਮੁਲਾਜ਼ਮਾਂ ਨੂੰ ਮੀਟਿੰਗਾਂ ਦੇ ਨਾ ’ਤੇ ਲਾਰੇ-ਲੱਪੇ ਲਗਾ ਕੇ ਗੁਮਰਾਹ ਕੀਤਾ ਹੈ ਅਤੇ ਪਲਾਂਟ ਲੈਵਲ ਦੀਆਂ ਹੱਕੀ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ। ਉਹਨਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੱਕੇ ਹੋਣ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਇਹ ਧਰਨਾ ਖ਼ਤਮ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਤੁਰੰਤ ਕੋਈ ਠੋਸ ਹੱਲ ਨਾ ਕੱਢਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸੂਬਾ ਪੱਧਰੀ ਚੱਕਾ ਜਾਮ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande