ਮੋਹਾਲੀ ’ਚ ਕਾਂਗਰਸ ਦੇ 50 ਵਾਰਡਾਂ ਤੋਂ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ
ਮੋਹਾਲੀ, 16 ਮਈ (ਹਿੰ.ਸ.)| ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ 50 ਵਾਰਡਾਂ ਤੋਂ ਨਾਮਜ਼ਦਗੀ ਪੱਤਰ ਸਫਲਤਾਪੂਰਵਕ ਦਾਖਲ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ
ਉਮੀਦਵਾਰਾਂ ਨਾਲ ਬਲਬੀਰ ਸਿੰਘ ਸਿੱਧੂ।


ਮੋਹਾਲੀ, 16 ਮਈ (ਹਿੰ.ਸ.)| ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ 50 ਵਾਰਡਾਂ ਤੋਂ ਨਾਮਜ਼ਦਗੀ ਪੱਤਰ ਸਫਲਤਾਪੂਰਵਕ ਦਾਖਲ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ।

ਇਸ ਦੌਰਾਨ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਇਸ ਵਾਰ ਵੀ ਲੋਕ ਪਾਰਟੀ ‘ਤੇ ਭਰੋਸਾ ਜਤਾਉਣਗੇ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਧੱਕੇਸ਼ਾਹੀ ਦੀ ਰਾਜਨੀਤੀ ਕਰ ਰਹੀ ਹੈ।

ਸਿੱਧੂ ਨੇ ਇਹ ਵੀ ਕਿਹਾ ਕਿ ਭਾਵੇਂ ਕੁਝ ਸਾਥੀ ਵਾਰਡਬੰਦੀ ਕਾਰਨ ਚੋਣ ਮੈਦਾਨ ਤੋਂ ਵਾਂਝੇ ਰਹਿ ਗਏ ਹਨ, ਪਰ ਪਾਰਟੀ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਨੂੰ ਉਮੀਦਵਾਰਾਂ ਦਾ ਪੂਰਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਹਰ ਵਰਕਰ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਵੇਗਾ।

ਮੋਹਾਲੀ ਦੇ ਵਿਕਾਸ ‘ਤੇ ਗੱਲ ਕਰਦਿਆਂ ਸਿੱਧੂ ਨੇ ਦਾਅਵਾ ਕੀਤਾ ਕਿ ਪਿਛਲੇ ਕਾਂਗਰਸੀ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਕਈ ਵੱਡੇ ਪ੍ਰਾਜੈਕਟ ਲਾਗੂ ਕੀਤੇ ਗਏ, ਜਿਵੇਂ ਕਿ ਮੈਡੀਕਲ ਕਾਲਜ, ਹਸਪਤਾਲ, ਡਿਸਪੈਂਸਰੀਆਂ ਅਤੇ ਖੇਡ ਸਟੇਡੀਅਮ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਈ ਵਿਕਾਸੀ ਕੰਮ ਅਧੂਰੇ ਛੱਡੇ ਗਏ ਹਨ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਬਣਨ ‘ਤੇ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੇ ਸਾਰੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਇਹ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande