ਅਬੋਹਰ ‘ਚ ਮਜ਼ਦੂਰ ਦੀ ਹੱਤਿਆ ਮਾਮਲੇ ’ਚ ਨਾਬਾਲਿਗ ਸਣੇ ਪੰਜ ਮੁਲਜ਼ਮ ਗ੍ਰਿਫਤਾਰ
ਅਬੋਹਰ, 16 ਮਈ (ਹਿੰ.ਸ.)| ਅਬੋਹਰ ਵਿੱਚ ਲੁੱਟ ਦੀ ਨੀਅਤ ਨਾਲ ਇੱਕ ਮਜ਼ਦੂਰ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇੱਕ ਨਾਬਾਲਿਗ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਨਾਬਾਲਿਗ ਨੂੰ ਫਾਜ਼ਿਲਕਾ ਦੀ
ਅਬੋਹਰ ‘ਚ ਮਜ਼ਦੂਰ ਦੀ ਹੱਤਿਆ ਮਾਮਲੇ ’ਚ ਨਾਬਾਲਿਗ ਸਣੇ ਪੰਜ ਮੁਲਜ਼ਮ ਗ੍ਰਿਫਤਾਰ


ਅਬੋਹਰ, 16 ਮਈ (ਹਿੰ.ਸ.)| ਅਬੋਹਰ ਵਿੱਚ ਲੁੱਟ ਦੀ ਨੀਅਤ ਨਾਲ ਇੱਕ ਮਜ਼ਦੂਰ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇੱਕ ਨਾਬਾਲਿਗ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਨਾਬਾਲਿਗ ਨੂੰ ਫਾਜ਼ਿਲਕਾ ਦੀ ਜੁਵੇਨਾਈਲ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਅਜੇ ਵੀ ਫਰਾਰ ਹੈ, ਜਿਸਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ।

ਥਾਣਾ ਨੰਬਰ 2 ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐਸ.ਪੀ. ਆਸਵੰਤ ਸਿੰਘ, ਡੀ.ਐਸ.ਪੀ. ਹਰਿਸ਼ ਕੁਮਾਰ, ਥਾਣਾ ਮੁਖੀ ਦਵਿੰਦਰ ਸਿੰਘ ਅਤੇ ਸਬ ਇੰਸਪੈਕਟਰ ਆਦਿਲ ਸਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਮਈ ਦੀ ਰਾਤ ਕਰੀਬ ਅੱਧਾ ਦਰਜਨ ਲੁਟੇਰਿਆਂ ਨੇ ਰਾਮਕੁਮਾਰ ਪੁੱਤਰ ਭਿਖਾਰੀ ਲਾਲ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਲੁੱਟ ਦੇ ਇਰਾਦੇ ਨਾਲ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਨਿਲ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਛੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ੀਆਂ ਦੀ ਪਛਾਣ ਮੋਹਿਤ ਸਿੰਘ ਉਰਫ਼ ਕਰਾਂਤੀ, ਮਨੀਸ਼ ਕੁਮਾਰ ਉਰਫ਼ ਮਨੀ, ਸੁਖਬੀਰ ਸਿੰਘ ਉਰਫ਼ ਸੁਲਤਾਨ, ਗੁਰਬੀਰ ਸਿੰਘ ਉਰਫ਼ ਦੀਪੂ, ਨੀਰਜ ਅਤੇ ਇਕ ਨਾਬਾਲਿਗ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਨੀਰਜ ਪੁੱਤਰ ਮਹਿੰਦਰ ਅਜੇ ਫਰਾਰ ਹੈ। ਗ੍ਰਿਫਤਾਰ ਦੋਸ਼ੀਆਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਇੱਕ ਰਾਡ ਅਤੇ ਵੱਡੀ ਮਾਤਰਾ ਵਿੱਚ ਪੱਥਰ ਬਰਾਮਦ ਕੀਤੇ ਗਏ ਹਨ। ਐਸਪੀ ਆਸਵੰਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੇ ਲੁੱਟ ਖਸੂਟ ਦੀ ਨੀਅਤ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਮਜ਼ਦੂਰ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣਾ ਫਰਜ਼ ਨਿਭਾਉਂਦਿਆਂ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande