ਪੀਯੂ ਚੰਡੀਗੜ੍ਹ ਫਾਇਰਿੰਗ ਮਾਮਲੇ ’ਚ ਚਾਰ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 17 ਮਈ (ਹਿੰ.ਸ.)| ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਵਿੱਚ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਦੀ ਆਪਰੇਸ਼ਨ ਸੈੱਲ ਵੱਲੋਂ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਕੀਤੀ ਗਈ। ਜਾਂਚ ਦੌਰ
ਪੀਯੂ ਚੰਡੀਗੜ੍ਹ ਫਾਇਰਿੰਗ ਮਾਮਲੇ ’ਚ ਚਾਰ ਮੁਲਜ਼ਮ ਗ੍ਰਿਫ਼ਤਾਰ


ਚੰਡੀਗੜ੍ਹ, 17 ਮਈ (ਹਿੰ.ਸ.)| ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਵਿੱਚ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਦੀ ਆਪਰੇਸ਼ਨ ਸੈੱਲ ਵੱਲੋਂ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਕੀਤੀ ਗਈ। ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਇਹ ਸਾਰਾ ਨੈੱਟਵਰਕ ਵਿਦੇਸ਼ੀ ਗੈਂਗਸਟਰਾਂ ਨਾਲ ਜੁੜਿਆ ਹੋਇਆ ਸੀ। ਇਹ ਘਟਨਾ 17 ਮਾਰਚ ਨੂੰ ਪੀਯੂ ਕੈਂਪਸ ਦੇ ਬੋਟਨੀ ਵਿਭਾਗ ਨੇੜੇ ਵਾਪਰੀ ਸੀ, ਜਿੱਥੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਨੂੰ ਨਿਸ਼ਾਨਾ ਬਣਾਕੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਸਕੂਟੀ ਅਤੇ ਬਾਅਦ ਵਿੱਚ ਲੁੱਟੀ ਗਈ ਮੋਟਰਸਾਈਕਲ ‘ਤੇ ਫਰਾਰ ਹੋ ਗਏ ਸਨ।ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੌਰਵ ਉਰਫ਼ ਗੋਲ੍ਹਾ (ਅੰਮ੍ਰਿਤਸਰ), ਰਾਜਤ ਉਰਫ਼ ਗੁੱਡਾ (ਅੰਮ੍ਰਿਤਸਰ), ਆਰਯਨ (ਅੰਮ੍ਰਿਤਸਰ) ਅਤੇ ਰਵੀ ਨਿੱਜਰ ਉਰਫ਼ ਕਾਲੀ (ਸਿਰਸਾ, ਹਰਿਆਣਾ) ਵਜੋਂ ਕੀਤੀ ਹੈ। ਉਨ੍ਹਾਂ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਅਤੇ ਕਰੀਬ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਸ਼ਗਨਪ੍ਰੀਤ ਸਿੰਘ ਅਤੇ ਡੋਨੀ ਬਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਇਹ ਲੋਕ ਇਨਕ੍ਰਿਪਟਡ ਐਪਸ ਰਾਹੀਂ ਸੰਪਰਕ ਵਿੱਚ ਰਹਿੰਦੇ ਸਨ ਅਤੇ ਕਿਊਆਰ ਕੋਡ ਰਾਹੀਂ ਫੰਡਿੰਗ ਪ੍ਰਾਪਤ ਕਰਦੇ ਸਨ। ਉਨ੍ਹਾਂ ਨੂੰ ਟਾਰਗੇਟ ਫਾਇਰਿੰਗ ਅਤੇ ਰੈਕੀ ਵਰਗੇ ਕੰਮ ਦਿੱਤੇ ਜਾਂਦੇ ਸਨ। ਪੁਲਿਸ ਅਨੁਸਾਰ ਇਹ ਨੈੱਟਵਰਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋਈਆਂ ਕਈ ਹੋਰ ਅਪਰਾਧਕ ਘਟਨਾਵਾਂ ਨਾਲ ਵੀ ਜੁੜਿਆ ਹੋ ਸਕਦਾ ਹੈ।ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਪੰਜਾਬ ਦੇ ਦੋ ਕਤਲ ਮਾਮਲਿਆਂ ਅਤੇ ਖੰਨਾ ਵਿੱਚ ਹੋਈ ਇੱਕ ਫਾਇਰਿੰਗ ਘਟਨਾ ਦਾ ਵੀ ਖੁਲਾਸਾ ਹੋਇਆ ਹੈ। ਇਸ ਤੋਂ ਸਾਫ਼ ਹੈ ਕਿ ਇਹ ਗਿਰੋਹ ਸਿਰਫ਼ ਪੀਯੂ ਫਾਇਰਿੰਗ ਤੱਕ ਸੀਮਿਤ ਨਹੀਂ ਸੀ, ਸਗੋਂ ਇੱਕ ਵੱਡੇ ਅਪਰਾਧਕ ਨੈੱਟਵਰਕ ਦਾ ਹਿੱਸਾ ਸੀ। ਚੰਡੀਗੜ੍ਹ ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਪਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ ਸਮੇਤ ਕਈ ਟੀਮਾਂ ਪੂਰੇ ਨੈੱਟਵਰਕ ਦੀ ਤਹਿ ਤੱਕ ਜਾਂਚ ਕਰ ਰਹੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande