ਅਗਰਵਾਲ ਸਮਾਜ ਨੇ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ, ਪੰਜਾਬ ਵਿੱਚ ਵੀ ਸੁਸ਼ਾਸਨ ਦੀ ਲੋੜ: ਨਾਇਬ ਸੈਣੀ
ਚੰਡੀਗੜ੍ਹ, 17 ਮਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਰਵਾਲ ਸਮਾਜ ਦਾ ਇਤਿਹਾਸ ਮਾਣ, ਸੇਵਾ ਅਤੇ ਰਾਸ਼ਟਰਭਗਤੀ ਨਾਲ ਭਰਪੂਰ ਰਿਹਾ ਹੈ। ਮਹਾਰਾਜਾ ਅਗਰਸੈਨ ਨੇ ਆਪਣੇ ਜੀਵਨ ਰਾਹੀਂ ਸਮਾਜ ਨੂੰ ਸਹਿਯੋਗ, ਆਤਮਨਿਰਭਰਤਾ ਅਤੇ ਸਮਾਜਿਕ ਇਕਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਲੋਕਾ
ਮੁੱਖ ਮੰਤਰੀ ਨਾਇਬ ਸੈਣੀ ਦਾ ਸਨਮਾਨ ਕਰਦੇ ਹੋਏ ਅਗਰਵਾਲ ਸਮਾਜ ਦੇ ਮੋਹਤਬਰ।


ਚੰਡੀਗੜ੍ਹ, 17 ਮਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਰਵਾਲ ਸਮਾਜ ਦਾ ਇਤਿਹਾਸ ਮਾਣ, ਸੇਵਾ ਅਤੇ ਰਾਸ਼ਟਰਭਗਤੀ ਨਾਲ ਭਰਪੂਰ ਰਿਹਾ ਹੈ। ਮਹਾਰਾਜਾ ਅਗਰਸੈਨ ਨੇ ਆਪਣੇ ਜੀਵਨ ਰਾਹੀਂ ਸਮਾਜ ਨੂੰ ਸਹਿਯੋਗ, ਆਤਮਨਿਰਭਰਤਾ ਅਤੇ ਸਮਾਜਿਕ ਇਕਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਸਰਕਸ ਗਰਾਊਂਡ ਵਿੱਚ ਅਖਿਲ ਭਾਰਤੀ ਅਗਰਵਾਲ ਮੈਤਰੀ ਸੰਘ ਵੱਲੋਂ ਕਰਵਾਏ ਗਏ ਅਗਰ ਸਮਾਜ ਸਥਾਪਨਾ ਦਿਵਸ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।ਇਸ ਮੌਕੇ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਅਗਰ ਸਮਾਜ ਦੇ ਲੋਕ ਸ਼ਾਮਲ ਹੋਏ। ਮੁੱਖ ਮੰਤਰੀ ਨੇ ਸਮਾਗਮ ਦੇ ਸਫਲ ਆਯੋਜਨ ਲਈ ਪ੍ਰਬੰਧਕ ਪ੍ਰਦੀਪ ਗੋਇਲ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਨਾਇਬ ਸੈਣੀ ਨੇ ਕਿਹਾ ਕਿ ਅਗਰਵਾਲ ਸਮਾਜ ਨੇ ਹਰ ਸਮੇਂ ਦੇਸ਼ ਹਿੱਤ ਨੂੰ ਪਹਿਲ ਦਿੱਤੀ ਹੈ। ਵਪਾਰ, ਉਦਯੋਗ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਇਸ ਸਮਾਜ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਦਾ “ਇੱਕ ਰੁਪਇਆ, ਇੱਕ ਇੱਟ” ਵਾਲਾ ਸਿਧਾਂਤ ਸਮਾਜਿਕ ਸਹਿਯੋਗ ਅਤੇ ਆਤਮਨਿਰਭਰਤਾ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ” ਦੇ ਮੰਤਵ ਨਾਲ ਕੰਮ ਕਰ ਰਹੀ ਹੈ। ਸਟਾਰਟਅਪ ਇੰਡੀਆ ਅਤੇ ਆਤਮਨਿਰਭਰ ਭਾਰਤ ਵਰਗੀਆਂ ਯੋਜਨਾਵਾਂ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਨਵੇਂ ਮੌਕੇ ਮਿਲੇ ਹਨ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਵਿਕਾਸ ਅਤੇ ਸੁਸ਼ਾਸਨ ਦੀ ਲੋੜ ਹੈ। ਚੰਡੀਗੜ੍ਹ ਵਿੱਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਸਭ ਤੋਂ ਅੱਗੇ ਵੱਧਦਾ ਅਤੇ ਖੁਸ਼ਹਾਲ ਸੂਬਾ ਮੰਨਿਆ ਜਾਂਦਾ ਸੀ, ਪਰ ਗਲਤ ਨੀਤੀਆਂ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਸੂਬੇ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਵਪਾਰ, ਉਦਯੋਗ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਮੌਜੂਦਾ ਪ੍ਰਬੰਧਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਰਾਜਨੀਤੀ ਰਾਸ਼ਟਰਵਾਦ ਅਤੇ ਸੁਸ਼ਾਸਨ ‘ਤੇ ਆਧਾਰਿਤ ਹੈ ਅਤੇ ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਨੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਅਤੇ ਅਸਾਮ ਦੇ ਚੋਣ ਨਤੀਜਿਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਦੀ ਮੋਹਰ ਲਗਾਈ ਹੈ। ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਿਆਨਬਾਜ਼ੀ ਨਹੀਂ, ਸਗੋਂ ਨਤੀਜੇ ਚਾਹੁੰਦੇ ਹਨ। ਉਨ੍ਹਾਂ ਨੇ ਪੰਜਾਬ ਵਿੱਚ ਵੀ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਵਿਕਾਸਮੁਖੀ ਸੋਚ ਲਿਆਉਣ ਦੀ ਗੱਲ ਕਰਦਿਆਂ ਲੋਕਾਂ ਨੂੰ “ਕਮਲ ਖਿਲਾਉਣ” ਦੀ ਅਪੀਲ ਕੀਤੀ।

ਇਸ ਦੌਰਾਨ ਹਰਿਆਣਾ ਦੇ ਸਾਬਕਾ ਮੰਤਰੀ ਅਤੇ ਸਮਾਗਮ ਦੇ ਆਯੋਜਕ ਅਸੀਮ ਗੋਇਲ ਨੇ ਅਗਰ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦਫ਼ਤਰਾਂ ਵਿੱਚ ਭਗਵਾਨ ਅਗਰਸੈਨ ਦੀ ਤਸਵੀਰ ਲਗਾਉਣ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਣ। ਸਮਾਗਮ ਵਿੱਚ ਆਨੰਦ ਸਿੰਘਲਾ, ਰਾਮਨਿਵਾਸ ਗਰਗ, ਜਗਮੋਹਨ ਗਰਗ, ਸ਼ਿਆਮ ਲਾਲ ਬੰਸਲ, ਅਨੂਪ ਗੁਪਤਾ ਅਤੇ ਹੋਰ ਕਈ ਮਾਣਯੋਗ ਹਸਤੀਆਂ ਮੌਜੂਦ ਰਹੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande