ਹਰਿਆਣਾ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ ਚ ਸਾਇਕਲ ਚਲਾ ਕੇ ਊਰਜਾ ਸੰਭਾਲ ਦਾ ਦਿੱਤਾ ਸੰਦੇਸ਼
ਚੰਡੀਗੜ੍ਹ, 19 ਮਈ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਊਰਜਾ ਸੰਭਾਲ, ਵਾਤਾਵਰਣ ਸੁਰੱਖਿਆ ਅਤੇ “ਵਿਕਸਤ ਭਾਰਤ” ਦੇ ਸੰਕਲਪ ਨੂੰ ਜਨ ਅੰਦੋਲਨ ਬਣਾਉਣ ਦੇ ਸੱਦੇ ਨੂੰ ਅੱਗੇ ਵਧਾਉਂਦਿਆਂ ਹਰਿਆਣਾ ਸਰਕਾਰ ਨੇ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਾਈਕਲ ਚਲਾਉਂਦੇ ਹੋਏ।


ਚੰਡੀਗੜ੍ਹ, 19 ਮਈ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਊਰਜਾ ਸੰਭਾਲ, ਵਾਤਾਵਰਣ ਸੁਰੱਖਿਆ ਅਤੇ “ਵਿਕਸਤ ਭਾਰਤ” ਦੇ ਸੰਕਲਪ ਨੂੰ ਜਨ ਅੰਦੋਲਨ ਬਣਾਉਣ ਦੇ ਸੱਦੇ ਨੂੰ ਅੱਗੇ ਵਧਾਉਂਦਿਆਂ ਹਰਿਆਣਾ ਸਰਕਾਰ ਨੇ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਸਵੇਰੇ ਸਾਈਕਲ ਰਾਹੀਂ ਯਾਤਰਾ ਕਰਕੇ ਲੋਕਾਂ ਨੂੰ ਇੰਧਨ ਦੀ ਬਚਤ, ਪ੍ਰਦੂਸ਼ਣ ਘਟਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਸਵੇਰੇ ਚੰਡੀਗੜ੍ਹ ਦੀ ਸੁਖਨਾ ਲੇਕ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਰਨਿੰਗ ਵਾਕ ਲਈ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ “ਸਿਹਤਮੰਦ ਭਾਰਤ, ਸਿਹਤਮੰਦ ਹਰਿਆਣਾ” ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸਾਈਕਲ ਚਲਾ ਕੇ ਲੋਕਾਂ ਨੂੰ ਨਿੱਜੀ ਵਾਹਨਾਂ ਦੀ ਵਰਤੋਂ ਘਟਾਉਣ ਦੀ ਅਪੀਲ ਵੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਗਲੋਬਲ ਹਾਲਾਤ ਅਤੇ ਮੱਧ ਪੂਰਬ ਵਿੱਚ ਬਣ ਰਹੀ ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਊਰਜਾ ਬਚਤ ਕਰਨ, ਪੈਟਰੋਲ-ਡੀਜ਼ਲ ਦੀ ਘੱਟ ਵਰਤੋਂ ਕਰਨ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੱਦੇ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕਈ ਨੀਤੀਆਂ ‘ਤੇ ਕੰਮ ਕਰ ਰਹੀ ਹੈ।

ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਊਰਜਾ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਵਰਚੁਅਲ ਮੀਟਿੰਗਾਂ ਨੂੰ ਉਤਸ਼ਾਹਿਤ ਕਰਨ, ਵਰਕ ਫ੍ਰੌਮ ਹੋਮ ਵਰਗੇ ਵਿਕਲਪਾਂ ਨੂੰ ਵਧਾਉਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਊਰਜਾ ਬਚਤ ਨੂੰ ਪ੍ਰਾਥਮਿਕਤਾ ਦੇਣ ਦੇ ਫੈਸਲੇ ਕੀਤੇ ਹਨ। ਇਸ ਦੇ ਨਾਲ ਹੀ ਜਨਤਾ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ “ਵਿਕਸਤ ਭਾਰਤ” ਦਾ ਸੁਪਨਾ ਸਿਰਫ਼ ਸਰਕਾਰ ਦਾ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਵੀ ਅਪੀਲ ਕੀਤੀ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਦੇ ਵਿਕਾਸ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ।

ਉਨ੍ਹਾਂ ਨੇ ਕੋਰੋਨਾ ਕਾਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਿਵੇਂ ਉਸ ਸਮੇਂ ਦੇਸ਼ ਨੇ ਇਕੱਠੇ ਹੋ ਕੇ ਚੁਣੌਤੀ ਦਾ ਸਾਹਮਣਾ ਕੀਤਾ ਸੀ, ਉਸੇ ਤਰ੍ਹਾਂ ਅੱਜ ਵੀ ਊਰਜਾ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਲਈ ਸਾਂਝੀ ਕੋਸ਼ਿਸ਼ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande