ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੌਤ ਦੀ ਫਰਜ਼ੀ ਖ਼ਬਰ ਦੀ ਸਾਇਬਰ ਸੈੱਲ ਕੋਲ ਦਿੱਤੀ ਸ਼ਿਕਾਇਤ
ਚੰਡੀਗੜ੍ਹ, 02 ਮਈ (ਹਿੰ.ਸ.)| ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਮੌਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਫਰਜ਼ੀ ਖ਼ਬਰ ਖ਼ਿਲਾਫ਼ ਕੜਾ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਪੁਲਿਸ ਦੀ ਸਾਇਬਰ ਅਪਰਾਧ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਫਰਜ਼ੀ ਪੋਸਟ ਵਿੱਚ ਦਾਅਵਾ ਕੀਤਾ ਗਿ
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ।


ਚੰਡੀਗੜ੍ਹ, 02 ਮਈ (ਹਿੰ.ਸ.)| ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਮੌਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਫਰਜ਼ੀ ਖ਼ਬਰ ਖ਼ਿਲਾਫ਼ ਕੜਾ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਪੁਲਿਸ ਦੀ ਸਾਇਬਰ ਅਪਰਾਧ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਫਰਜ਼ੀ ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਲੋਕਾਂ ਵਿੱਚ ਭਰਮ ਅਤੇ ਚਿੰਤਾ ਦਾ ਮਾਹੌਲ ਬਣ ਗਿਆ।

ਮੋਹਾਲੀ ਸਥਿਤ ਸਟੇਟ ਸਾਇਬਰ ਅਪਰਾਧ ਸੈੱਲ ਦੇ ਵਧੀਕ ਪੁਲਿਸ ਮਹਾਨਿਰਦੇਸ਼ਕ ਨੂੰ ਭੇਜੀ ਗਈ ਆਪਣੀ ਸ਼ਿਕਾਇਤ ਵਿੱਚ ਰੰਧਾਵਾ ਨੇ ਕਿਹਾ ਕਿ ਇਹ ਗਲਤ ਜਾਣਕਾਰੀ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ‘ਤੇ ਤੇਜ਼ੀ ਨਾਲ ਫੈਲਾਈ ਗਈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਹਿਯੋਗੀਆਂ ਅਤੇ ਆਮ ਲੋਕਾਂ ਵਿੱਚ ਘਬਰਾਹਟ ਪੈਦਾ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੋਸਟ ਨੂੰ ਵਿਸ਼ਵਾਸਯੋਗ ਬਣਾਉਣ ਲਈ ਇੱਕ ਮੀਡੀਆ ਸੰਸਥਾ ਦੇ ਨਾਮ ਅਤੇ ਨਿਸ਼ਾਨ ਦਾ ਗਲਤ ਇਸਤੇਮਾਲ ਕੀਤਾ ਗਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੰਬੰਧਿਤ ਮੀਡੀਆ ਸੰਸਥਾ ਵੱਲੋਂ ਅਜਿਹੀ ਕੋਈ ਖ਼ਬਰ ਪ੍ਰਕਾਸ਼ਿਤ ਨਹੀਂ ਕੀਤੀ ਗਈ ਸੀ, ਜਿਸ ਨਾਲ ਸਪਸ਼ਟ ਹੁੰਦਾ ਹੈ ਕਿ ਇਹ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਤਿਆਰ ਕੀਤੀ ਗਈ ਸੀ।

ਸੰਸਦ ਮੈਂਬਰ ਨੇ ਸਾਇਬਰ ਸੈੱਲ ਨੂੰ ਅਪੀਲ ਕੀਤੀ ਹੈ ਕਿ ਇਸ ਫਰਜ਼ੀ ਪੋਸਟ ਦੇ ਮੂਲ ਸਰੋਤ ਅਤੇ ਇਸਨੂੰ ਸਭ ਤੋਂ ਪਹਿਲਾਂ ਸਾਂਝਾ ਕਰਨ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਅਤੇ ਸੋਸ਼ਲ ਮੀਡੀਆ ਮੰਚਾਂ ਨੂੰ ਇਹ ਭ੍ਰਮਕ ਸਮੱਗਰੀ ਹਟਾਉਣ ਜਾਂ ਰੋਕਣ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਭਵਿੱਖ ਵਿੱਚ ਅਜਿਹੀਆਂ ਝੂਠੀਆਂ ਖ਼ਬਰਾਂ ਦੇ ਫੈਲਾਅ ਨੂੰ ਰੋਕਣ ਲਈ ਪੱਕੇ ਉਪਾਅ ਕਰਨ ‘ਤੇ ਵੀ ਜ਼ੋਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋਇਆ ਸੀ, ਜਿਸ ਵਿੱਚ ਰੰਧਾਵਾ ਦੀ ਮੌਤ ਦੀ ਝੂਠੀ ਖ਼ਬਰ ਦਿੱਤੀ ਗਈ ਸੀ। ਇਹ ਪੋਸਟਰ ਇੱਕ ਮੀਡੀਆ ਹਾਊਸ ਦੇ ਲੋਗੋ ਨਾਲ ਤੇਜ਼ੀ ਨਾਲ ਫੈਲਿਆ ਅਤੇ ਆਖ਼ਿਰਕਾਰ ਇਹ ਜਾਣਕਾਰੀ ਖੁਦ ਰੰਧਾਵਾ ਤੱਕ ਵੀ ਪਹੁੰਚੀ। ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਸਪਸ਼ਟ ਕੀਤਾ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਚੜਦੀ ਕਲਾ ਵਿੱਚ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande