ਫਾਜ਼ਿਲਕਾ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜ਼ਿਲਕਾ, 02 ਮਈ (ਹਿੰ.ਸ.)। ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾ
ਫਾਜ਼ਿਲਕਾ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ


ਫਾਜ਼ਿਲਕਾ, 02 ਮਈ (ਹਿੰ.ਸ.)। ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਫਾਜ਼ਿਲਕਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ। ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ/ਸੀਵਰੇਜ ਜਾਂ ਪਬਲਿਕ ਸਥਾਨਾਂ *ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ।

ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande