ਗੜ੍ਹਸ਼ੰਕਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਬਸਪਾ ਦੀ ਤਰਜੀਹ : ਡਾ. ਕਰੀਮਪੁਰੀ
ਗੜ੍ਹਸ਼ੰਕਰ, 20 ਮਈ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਗੜ੍ਹਸ਼ੰਕਰ ਵਿਖੇ ਪਾਰਟੀ ਦੇ ਨੌਂ ਵਾਰਡਾਂ ਦੇ ਉਮੀਦਵਾਰਾਂ ਅਤੇ ਵਿਧਾਨ ਸਭਾ ਹਲਕੇ ਦੀ ਸੀਨੀਅਰ ਲੀਡਰਸ਼ਿਪ ਦੀ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸ
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਬਸਪਾ ਪ੍ਰਧਾਨ ਡਾ. ਕਰੀਮਪੁਰੀ


ਗੜ੍ਹਸ਼ੰਕਰ, 20 ਮਈ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਗੜ੍ਹਸ਼ੰਕਰ ਵਿਖੇ ਪਾਰਟੀ ਦੇ ਨੌਂ ਵਾਰਡਾਂ ਦੇ ਉਮੀਦਵਾਰਾਂ ਅਤੇ ਵਿਧਾਨ ਸਭਾ ਹਲਕੇ ਦੀ ਸੀਨੀਅਰ ਲੀਡਰਸ਼ਿਪ ਦੀ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ 26 ਤਰੀਕ ਨੂੰ ਹੋਣ ਜਾ ਰਹੀਆਂ ਮਿਊਂਸੀਪਲ ਕਮੇਟੀ (ਨਗਰ ਕੌਂਸਲ) ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ ਅਤੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਹਲਕਾ ਲੀਡਰਸ਼ਿਪ ਸਮੇਤ ਗੜ੍ਹਸ਼ੰਕਰ ਯੂਨਿਟ ਦੀ ਸਥਾਨਕ ਲੀਡਰਸ਼ਿਪ ਦੀਆਂ ਵਾਰਡ ਵਾਈਜ਼ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿੱਚ ਪੂਰੀ ਤਾਕਤ ਨਾਲ ਡਟ ਜਾਣ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣਾ ਬਸਪਾ ਦੀ ਮੁੱਖ ਤਰਜੀਹ ਹੈ।

ਡਾ. ਕਰੀਮਪੁਰੀ ਨੇ ਚੱਲ ਰਹੀ 'ਪੰਜਾਬ ਸੰਭਾਲੋ ਮੁਹਿੰਮ' ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਬਸਪਾ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਗੜ੍ਹਸ਼ੰਕਰ ਦੇ ਸੂਝਵਾਨ ਵੋਟਰਾਂ ਨੂੰ ਸੱਦਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਆਉਣ ਵਾਲੀ 26 ਤਰੀਕ ਨੂੰ ਬਹੁਜਨ ਸਮਾਜ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ।

ਇਸ ਮੀਟਿੰਗ ਵਿੱਚ ਹਲਕੇ ਦੇ ਸਮੂਹ ਮੁੱਖ ਅਹੁਦੇਦਾਰਾਂ ਬਖਸ਼ੀਸ਼ ਭੀਮ ਅਸ਼ੋਕ ਬਡੇਸਰੋਂ, ਸੋਹਣ ਸੋਨੀ, ਮਾ. ਮਲਕੀਤ, ਰਵਿੰਦਰ ਬੀੜਾ, ਠੇਕੇਦਾਰ ਰਾਮ ਪ੍ਰਕਾਸ਼, ਹਰਭਜਨ ਕਲੇਰ, ਹਰਦੇਵ ਗੁਲਮਰਗ, ਸੰਤੋਖ ਲਾਲ,ਪੀ ਐਲ ਸੂਦ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਅਤੇ ਵਰਕਰਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਸਾਰੇ ਵਾਰਡਾਂ ਵਿੱਚ ਹਾਥੀ ’ਤੇ ਮੋਹਰਾਂ ਲਗਾ ਕੇ ਬਸਪਾ ਦੀ ਜਿੱਤ ਯਕੀਨੀ ਬਣਾਈ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande