
ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ
ਹਲਵਾਰਾ, 20 ਮਈ (ਹਿੰ.ਸ.)| ਪੰਜਾਬ ਦੇ
ਮੁੱਖ ਮੰਤਰੀ ਭਗਵੰਤ ਸਿੰਘ
ਮਾਨ ਨੇ ਹਲਵਾਰਾ
ਹਵਾਈ ਅੱਡੇ ਦਾ ਨਾਮ ਮਹਾਨ ਆਜ਼ਾਦੀ ਸੈਨਾਨੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਦੀ
ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਮਾਮਲਾ
ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਗੱਲ ਆਮ ਆਦਮੀ ਪਾਰਟੀ ਦੇ
ਕੌਮੀ ਕਨਵੀਨਰ ਅਰਵਿੰਦ
ਕੇਜਰੀਵਾਲ ਨਾਲ ਹਲਵਾਰਾ
ਹਵਾਈ ਅੱਡੇ ਦੇ ਦੌਰੇ ਦੌਰਾਨ ਕਹੀ। ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ
ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੇ ਵਿਕਾਸ ’ਤੇ ਪੰਜਾਬ ਸਰਕਾਰ ਵੱਲੋਂ ਕਰੀਬ 54.67 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਿਯਮਤ
ਉਡਾਣਾਂ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ
ਰੋਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਇਹ ਹਵਾਈ ਅੱਡਾ ਪੰਜਾਬ ਦੇ ਲੋਕਾਂ ਨੂੰ
ਸੁਰੱਖਿਅਤ, ਆਰਾਮਦਾਇਕ ਅਤੇ
ਕਿਫਾਇਤੀ ਹਵਾਈ ਯਾਤਰਾ ਦੀ ਸਹੂਲਤ ਦੇਵੇਗਾ ਅਤੇ ਉਦਯੋਗਪਤੀਆਂ ਲਈ ਪੰਜਾਬ ਤੱਕ ਪਹੁੰਚ ਆਸਾਨ
ਬਣਾਏਗਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੋਹਾਲੀ
ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ
ਸਿੰਘਅਤੇ ਆਦਮਪੁਰ
ਹਵਾਈ ਅੱਡੇ ਦਾ ਨਾਮਸ੍ਰੀ ਗੁਰੂ
ਰਵਿਦਾਸ ਮਹਾਰਾਜ ਦੇ ਨਾਮ ’ਤੇ ਰੱਖਵਾ ਚੁੱਕੀ ਹੈ। ਹੁਣ ਹਲਵਾਰਾ ਹਵਾਈ ਅੱਡੇ ਦਾ ਨਾਮ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ
ਕਰ ਦਿੱਤੀ ਸੀ ਅਤੇ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਵੀ ਪ੍ਰੇਰਣਾ ਸਰੋਤ ਸਨ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ
ਸਾਹਨੇਵਾਲ ਹਵਾਈ ਅੱਡੇ ਨੂੰ ਹਵਾਬਾਜ਼ੀ ਟ੍ਰੇਨਿੰਗ ਅਕੈਡਮੀ ਵਜੋਂ ਵਿਕਸਿਤ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਕਿਫਾਇਤੀ ਦਰਾਂ ’ਤੇ ਪਾਇਲਟ ਟ੍ਰੇਨਿੰਗ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦੀ ਹੀ ਹੋਰ
ਉਡਾਣਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਆਰਥਿਕਤਾ ਅਤੇ ਕੁਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH