ਚੰਡੀਗੜ੍ਹ ਦੇ ਸਕੂਲਾਂ ਵਿੱਚ 23 ਮਈ ਤੋਂ ਗਰਮੀ ਦੀਆਂ ਛੁੱਟੀਆਂ
ਚੰਡੀਗੜ੍ਹ, 20 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਵੱਧ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਮਈ ਤੋਂ 30 ਜੂਨ 2026
ਚੰਡੀਗੜ੍ਹ ਦੇ ਸਕੂਲਾਂ ਵਿੱਚ 23 ਮਈ ਤੋਂ ਗਰਮੀ ਦੀਆਂ ਛੁੱਟੀਆਂ


ਚੰਡੀਗੜ੍ਹ, 20 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਵੱਧ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਮਈ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ। ਹਾਲਾਂਕਿ 29 ਅਤੇ 30 ਜੂਨ ਨੂੰ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਨਵੇਂ ਸੈਸ਼ਨ ਦੀਆਂ ਤਿਆਰੀਆਂ ਅਤੇ ਹੋਰ ਪ੍ਰਸ਼ਾਸਕੀ ਕੰਮ ਨਿਪਟਾਏ ਜਾ ਸਕਣ।

ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਸੀਵੀਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਤਪਦੀ ਗਰਮੀ ਵਿੱਚ ਬੱਚਿਆਂ ਨੂੰ ਸਕੂਲ ਭੇਜਣਾ ਚਿੰਤਾ ਦਾ ਕਾਰਨ ਬਣ ਰਿਹਾ ਸੀ। ਉੱਥੇ ਹੀ ਡਾਕਟਰਾਂ ਨੇ ਵੀ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਬੱਚਿਆਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande