ਅੰਮ੍ਰਿਤਸਰ ਵਿੱਚ ਦੋ ਤਸਕਰ 5.5 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਕਾਬੂ
ਅੰਮ੍ਰਿਤਸਰ, 21 ਮਈ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਡਰੱਗ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ
ਬਰਾਮਦ ਕੀਤੇ ਹਥਿਆਰ ਤੇ ਹੈਰੋਇਨ।


ਅੰਮ੍ਰਿਤਸਰ, 21 ਮਈ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਡਰੱਗ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਉਹ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਖੇਪ ਨੂੰ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਕਰ ਰਹੇ ਸਨ।

ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਡਿਊਲ ਦੇ ਤਾਰ ਅੰਤਰਰਾਸ਼ਟਰੀ ਤਸਕਰੀ ਗਿਰੋਹਾਂ ਨਾਲ ਵੀ ਜੁੜੇ ਹੋ ਸਕਦੇ ਹਨ। ਇਸ ਸਬੰਧੀ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗਿਰੋਹ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਣ ਵਿੱਚ ਜੁਟੀ ਹੋਈ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਰਾਜ ਵਿੱਚ ਨਸ਼ਿਆਂ, ਗੈਰਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande