ਭਿਆਨਕ ਗਰਮੀ ਕਾਰਨ ਪੰਜਾਬ ‘ਚ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ
ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਦਾ ਅਸਰ ਹੁਣ ਬਿਜਲੀ ਦੀ ਖਪਤ ‘ਤੇ ਵੀ ਸਾਫ਼ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ ਪੱਧਰ ਦੇ ਨੇੜੇ ਪਹੁੰਚ ਗਈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੁਤਾਬਕ ਪੰਜਾਬ ਵਿੱਚ ਬਿਜਲੀ ਦੀ ਮੰਗ ਕਰੀਬ 9000 ਮ
ਭਿਆਨਕ ਗਰਮੀ ਕਾਰਨ ਪੰਜਾਬ ‘ਚ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ


ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਦਾ ਅਸਰ ਹੁਣ ਬਿਜਲੀ ਦੀ ਖਪਤ ‘ਤੇ ਵੀ ਸਾਫ਼ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ ਪੱਧਰ ਦੇ ਨੇੜੇ ਪਹੁੰਚ ਗਈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੁਤਾਬਕ ਪੰਜਾਬ ਵਿੱਚ ਬਿਜਲੀ ਦੀ ਮੰਗ ਕਰੀਬ 9000 ਮੈਗਾਵਾਟ ਤੱਕ ਦਰਜ ਕੀਤੀ ਗਈ।

ਪਾਵਰਕਾਮ ਅਨੁਸਾਰ ਸੂਬੇ ਵਿੱਚ ਸਥਾਨਕ ਪੱਧਰ ‘ਤੇ ਲਗਭਗ 4000 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਗਿਆ, ਜਦਕਿ ਵਧਦੀ ਮੰਗ ਨੂੰ ਪੂਰਾ ਕਰਨ ਲਈ ਕਰੀਬ 5000 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਖਰੀਦਣੀ ਪਈ। ਮਾਹਿਰਾਂ ਦਾ ਕਹਿਣਾ ਹੈ ਕਿ ਭਿਆਨਕ ਗਰਮੀ ਅਤੇ ਹੀਟਵੇਵ ਕਾਰਨ ਏਸੀ, ਕੂਲਰ ਅਤੇ ਹੋਰ ਬਿਜਲੀ ਉਪਕਰਣਾਂ ਦੀ ਵਰਤੋਂ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਕਾਰਨ ਖਪਤ ਤੇਜ਼ੀ ਨਾਲ ਵਧ ਰਹੀ ਹੈ। ਪਾਵਰਕਾਮ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਜੇਕਰ ਗਰਮੀ ਦਾ ਇਹ ਦੌਰ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਹੋਰ ਵੱਧ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande