ਬਟਾਲਾ : 58.55 ਫੀਸਦ ਵੋਟਿੰਗ ਹੋਈ ਦਰਜ, ਗਿਣਤੀ 29 ਮਈ ਨੂੰ ਹੋਵੇਗੀ
ਬਟਾਲਾ, 26 ਮਈ (ਹਿੰ.ਸ.)। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਨਗਰ ਨਿਗਮ ਬਟਾਲਾ ਸਮੇਤ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਧਾਰੀਵਾਲ ਅੰਦਰ ਵੋਟ ਪ੍ਰਕਿਰਿਆ ਅਮਨ ਸ਼ਾਤੀ ਪੂਰਵਕ ਨੇਪਰੇ ਚੜ੍ਹੀ ਹੈ। ਐੱਸ.ਡੀ.ਐੱਮ-ਕਮ-ਰਿਟਰਨਿੰਗ
ਵੋਟਿੰਗ ਲਈ ਲਾਈਨਾਂ ਵਿੱਚ ਲੱਗੇ ਵੋਟਰ


ਬਟਾਲਾ, 26 ਮਈ (ਹਿੰ.ਸ.)। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਨਗਰ ਨਿਗਮ ਬਟਾਲਾ ਸਮੇਤ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਧਾਰੀਵਾਲ ਅੰਦਰ ਵੋਟ ਪ੍ਰਕਿਰਿਆ ਅਮਨ ਸ਼ਾਤੀ ਪੂਰਵਕ ਨੇਪਰੇ ਚੜ੍ਹੀ ਹੈ।

ਐੱਸ.ਡੀ.ਐੱਮ-ਕਮ-ਰਿਟਰਨਿੰਗ ਅਫਸਰ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਵੋਟ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ। ਇਸ ਮੌਕੇ ਉਨਾਂ ਰਾਜਸੀ ਪਾਰਟੀਆਂ ਸਮੇਤ ਸਮੂਹ ਉਮੀਦਵਾਰਾਂ ਵਲੋਂ ਵੋਟ ਪ੍ਰਕਿਰਿਆ ਬਹੁਤ ਹੀ ਸੁਖਾਵੇਂ ਤੇ ਅਮਨ ਸ਼ਾਂਤੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਜਿਲਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਉਨ੍ਹਾਂ ਗੱਲ ਕਰਦਿਆਂ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਚ 58.55 ਫੀਸਦ, ਪੋਲਿੰਗ ਹੋਈ ਹੈ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ 66.43 ਫੀਸਦੀ ਪੋਲਿੰਗ ਹੋਈ ਹੈ। ਨਗਰ ਨਿਗਮ ਬਟਾਲਾ ਵਿਚ 58.55 ਫੀਸਦ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਵਿੱਚ 64.93 ਫੀਸਦੀ, ਨਗਰ ਕੌਂਸਲ ਧਾਰੀਵਾਲ ਵਿੱਚ 69.69 ਫੀਸਦੀ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 72.56 ਫੀਸਦੀ ਪੋਲਿੰਗ ਹੋਈ ਹੈ। ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande