ਡਿਪਟੀ ਕਮਿਸ਼ਨਰ ਵੱਲੋਂ ਬਲਾਚੌਰ ਦੀ ਇਮੀਗ੍ਰੇਸ਼ਨ ਫਰਮ ਦਾ ਲਾਇਸੈਂਸ ਰੱਦ
ਸ਼ਹੀਦ ਭਗਤ ਸਿੰਘ ਨਗਰ, 26 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀਆਂ ਵਿਵਸਥਾਵਾਂ ਤਹਿਤ ਬਲਾਚੌਰ ਵਿਖੇ ਸਥਿਤ ਇਮੀਗ੍ਰੇਸ਼ਨ ਫਰਮ ਮੈਸਰਜ਼ ਬ੍ਰੈਂਪਟਨ ਇਮੀਗ੍ਰੇਸ਼ਨ ਐਂਡ ਆਈ.ਈ.ਐਲ.ਟੀ.ਐਸ. ਇੰਸਟੀਚਿਊਟ ਦਾ ਲਾ
ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ


ਸ਼ਹੀਦ ਭਗਤ ਸਿੰਘ ਨਗਰ, 26 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀਆਂ ਵਿਵਸਥਾਵਾਂ ਤਹਿਤ ਬਲਾਚੌਰ ਵਿਖੇ ਸਥਿਤ ਇਮੀਗ੍ਰੇਸ਼ਨ ਫਰਮ ਮੈਸਰਜ਼ ਬ੍ਰੈਂਪਟਨ ਇਮੀਗ੍ਰੇਸ਼ਨ ਐਂਡ ਆਈ.ਈ.ਐਲ.ਟੀ.ਐਸ. ਇੰਸਟੀਚਿਊਟ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਅਨੁਸਾਰ ਫਰਮ ਦੇ ਮਾਲਕ ਵਰਿੰਦਰ ਕੁਮਾਰ ਬਜਾੜ ਨੇ ਖੁਦ ਹੀ ਸੰਸਥਾ ਨੂੰ ਜਾਰੀ ਕੀਤੇ ਲਾਇਸੈਂਸ ਨੂੰ ਰੱਦ ਕਰਨ ਲਈ ਅਰਜ਼ੀ ਦਿੱਤੀ ਸੀ। ਪੁਲਿਸ ਅਧਿਕਾਰੀਆਂ ਵੱਲੋਂ ਤਸਦੀਕ ਅਤੇ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਲਾਇਸੈਂਸ ਰੱਦ ਕਰ ਦਿੱਤਾ।

ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਔਲਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਗੈਰ-ਅਧਿਕਾਰਤ ਅਤੇ ਗੈਰ-ਰਜਿਸਟਰਡ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸੁਚੇਤ ਰਹਿਣ ਅਤੇ ਵੀਜ਼ਾ, ਵਿਦੇਸ਼ੀ ਸਿੱਖਿਆ ਅਤੇ ਹੋਰ ਇਮੀਗ੍ਰੇਸ਼ਨ ਸਬੰਧੀ ਸਲਾਹ ਲਈ ਸਿਰਫ ਲਾਇਸੈਂਸਸ਼ੁਦਾ ਤੇ ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ਕੋਲ ਹੀ ਪਹੁੰਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਮੀਗ੍ਰੇਸ਼ਨ ਖੇਤਰ ਵਿੱਚ ਗੈਰ-ਕਾਨੂੰਨੀ ਆਪਰੇਟਰਾਂ ਵੱਲੋਂ ਲੋਕਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਤੋਂ ਬਚਾਉਣ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande