ਕਪੂਰਥਲਾ : ਝੋਨੇ ਦੀ ਲੁਆਈ 9 ਜੂਨ ਤੋਂ ਹੋਵੇਗੀ ਸ਼ੁਰੂ, ਕਿਸਾਨਾਂ ਨੂੰ ਰੋਜ਼ਾਨਾ ਮਿਲੇਗੀ ਘੱਟੋ-ਘੱਟ 8 ਘੰਟੇ ਬਿਜਲੀ
ਕਪੂਰਥਲਾ, 27 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਬਿਜਾਈ ਲਈ ਨਿਰਧਾਰਿਤ ਕੀਤੀਆਂ ਗਈਆਂ ਮਿਤੀਆਂ ਦੇ ਮੱਦੇਨਜ਼ਰ, ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ’ਚ ਝੋਨੇ ਦੀ ਲੁਆਈ 09 ਜੂਨ, 2026 ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅ
ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ


ਕਪੂਰਥਲਾ, 27 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਬਿਜਾਈ ਲਈ ਨਿਰਧਾਰਿਤ ਕੀਤੀਆਂ ਗਈਆਂ ਮਿਤੀਆਂ ਦੇ ਮੱਦੇਨਜ਼ਰ, ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ’ਚ ਝੋਨੇ ਦੀ ਲੁਆਈ 09 ਜੂਨ, 2026 ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨੇ ਦੀ ਲੁਆਈ ਨਾ ਕਰਨ, ਤਾਂ ਜੋ ਪਾਣੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਬਚਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਵਾਇਆ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲ ਪੱਕਣ ਤੱਕ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਕਪੂਰਥਲਾ ਸਮੇਤ ਤੀਜੇ ਜ਼ੋਨ ਦੇ ਬਾਕੀ ਜ਼ਿਲ੍ਹਿਆਂ ਵਿੱਚ 09 ਜੂਨ ਤੋਂ ਕੰਮ ਸ਼ੁਰੂ ਹੋਵੇਗਾ, ਜਿੱਥੇ ਸਾਰੇ ਖੇਤਰਾਂ ਵਿੱਚ ਫ਼ਸਲ ਪੱਕਣ ਤੱਕ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਮਿਲੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਝੋਨਾ ਲਾਉਣ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਜਾਂ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande