ਸਾਬਕਾ ਸੈਨਿਕਾਂ ਦੀ ਭਲਾਈ ਲਈ ਪੈਸਕੋ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਮੋਹਿੰਦਰ ਭਗਤ
ਚੰਡੀਗੜ੍ਹ, 27 ਮਈ (ਹਿੰ.ਸ.)| ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਸਬੰਧੀ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ  ਮੀਟਿੰਗ ਕਰਦੇ ਹੋਏ।


ਚੰਡੀਗੜ੍ਹ, 27 ਮਈ (ਹਿੰ.ਸ.)| ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਸਬੰਧੀ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧੀਆ ਰੁਜ਼ਗਾਰ ਮੌਕੇ ਅਤੇ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ’ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਦੇ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸੰਭਾਲ, ਅਗਨੀਵੀਰਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਸਮੇਂ ਸਿਰ ਲਾਗੂਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ, ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande