ਤਰਨ ਤਾਰਨ : ਨਗਰ ਕੌਂਸਲ ਪੱਟੀ ਦੇ 19 ਵਾਰਡਾਂ 'ਚੋਂ ਕਾਂਗਰਸ ਦੇ 9, ਆਮ ਆਦਮੀ ਪਾਰਟੀ ਦੇ 6 ਅਤੇ 4 ਆਜ਼ਾਦ ਉਮੀਦਵਾਰ ਰਹੇ ਜੇਤੂ
ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ 'ਚੋਂ ‘ਆਪ’ ਦੇ 7, ਸ਼੍ਰੋਮਣੀ ਅਕਾਲੀ ਦਲ ਦੇ 3, ਕਾਂਗਰਸ ਦੇ 2 ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
ਰਾਹੁਲ, ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ।


ਤਰਨ ਤਾਰਨ, 29 ਮਈ (ਹਿੰ.ਸ.)। ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਨੇਪਰੇ ਚੜਿਆ ਅਤੇ ਗਿਣਤੀ ਤੋਂ ਬਾਅਦ ਮੌਕੇ 'ਤੇ ਹੀ ਨਤੀਜੇ ਐਲਾਨ ਦਿੱਤੇ ਗਏ। ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਵਿੱਚੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ 9, ਆਮ ਆਦਮੀ ਪਾਰਟੀ ਦੇ 6 ਅਤੇ 4 ਆਜ਼ਾਦ ਉਮੀਦਵਾਰ ਜੇਤੂ ਰਹੇ। ਇਸੇ ਤਰ੍ਹਾਂ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 7, ਸ਼੍ਰੋਮਣੀ ਅਕਾਲੀ ਦਲ ਦੇ 3, ਇੰਡੀਅਨ ਨੈਸ਼ਨਲ ਕਾਂਗਰਸ ਦੇ 2 ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਿਹਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਸਲ ਪੱਟੀ ਦੇ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਕੁਲਵਿੰਦਰ ਕੌਰ, ਵਾਰਡ ਨੰਬਰ 2 ਤੋਂ ਆਜ਼ਾਦ ਉਮੀਦਵਾਰ ਹੰਸ ਰਾਜ, ਵਾਰਡ ਨੰਬਰ 3 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਅਮਨਦੀਪ ਕੌਰ, ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਸੁਨੀਲ ਕੁਮਾਰ, ਵਾਰਡ ਨੰਬਰ 5 ਤੋਂ ਆਜ਼ਾਦ ਉਮੀਦਵਾਰ ਆਸ਼ਾ ਰਾਣੀ, ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਰਾਜਪ੍ਰੀਤ ਸਿੰਘ, ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਸ਼ੀਨਾ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਸੁਖਨਿੰਦਰ ਸਿੰਘ, ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੀ ਰਜਵੰਤ ਕੌਰ, ਵਾਰਡ ਨੰਬਰ 10 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੋਮਲ ਕੁਮਾਰ ਜੈਨ, ਵਾਰਡ ਨੰਬਰ 11 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਸੁਨੀਤਾ ਰਾਣੀ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਸੁਰਜੀਤ ਸਿੰਘ, ਵਾਰਡ ਨੰਬਰ 13 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਬਲਬੀਰ ਕੌਰ, ਵਾਰਡ ਨੰਬਰ 14 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਗੁਰਪ੍ਰੀਤ ਸਿੰਘ, ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਹਰਮੀਤ ਕੌਰ, ਵਾਰਡ ਨੰਬਰ 16 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਗਮੀਤ ਸਿੰਘ ਭੁੱਲਰ, ਵਾਰਡ ਨੰਬਰ 17 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਰਨਬੀਰ ਸਿੰਘ, ਵਾਰਡ ਨੰਬਰ 18 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਨਿਸ਼ਾਨ ਸਿੰਘ ਅਤੇ ਵਾਰਡ ਨੰਬਰ 19 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਮਨਜਿੰਦਰ ਕੌਰ ਜੇਤੂ ਰਹੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਦੇ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ, ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਜਸਬੀਰ ਕੌਰ, ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਬਖਸ਼ੀਸ਼ ਸਿੰਘ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਸਵਿੰਦਰ ਕੌਰ, ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਸਿੰਘ, ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਰਨਦੀਪ ਕੌਰ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ, ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ, ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਵਿਨੈ ਮਲਹੋਤਰਾ, ਵਾਰਡ ਨੰਬਰ 11 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਸ਼ਿਖਾ ਕੱਕੜ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਕਮਲਪ੍ਰੀਤ ਕੌਰ ਅਤੇ ਵਾਰਡ ਨੰਬਰ 13 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਿਸ਼ਨ ਪਾਲ ਜੇਤੂ ਰਹੇ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਸੁਖਦੇਵ ਸਿੰਘ ਪਹਿਲਾਂ ਹੀ ਬਿਨਾਂ ਮੁਕਾਬਲਾ ਜੇਤੂ ਐਲਾਨੇ ਗਏ ਸਨ।

ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ ਲਈ ਉਨ੍ਹਾਂ ਸਮੂਹ ਵੋਟਰਾਂ, ਚੋਣ ਪ੍ਰਕਿਰਿਆ ਨਾਲ ਜੁੜੇ ਸਮੁੱਚੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande