
ਟਾਂਡਾ, 29 ਮਈ (ਹਿੰ.ਸ.)। ਸਥਾਨਕ ਨਗਰ ਕੌਂਸਲ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਵਿਚ ਕੁੱਲ 15 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 10 ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ 5 ਉਮੀਦਵਾਰ ਜੇਤੂ ਰਹੇ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਸੁਚੱਜੇ ਅਤੇ ਸ਼ਾਂਤਮਈ ਨੇਪਰੇ ਚੜ੍ਹੀ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਿਨਾ ਵੈਦ 479 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਦੇਵ ਰਾਮ 469 ਵੋਟਾਂ ਲੈ ਕੇ ਜੇਤੂ ਰਹੇ। ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰੋਜ ਬਾਲਾ 463 ਵੋਟਾਂ ਲੈ ਕੇ ਜੇਤੂ ਰਹੇ।
ਵਾਰਡ ਨੰਬਰ 4 ਅਤੇ 5 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਕ੍ਰਮਵਾਰ 650 ਅਤੇ 414 ਵੋਟਾਂ ਲੈ ਕੇ ਜੇਤੂ ਰਹੇ। ਵਾਰਡ ਨੰ: 6 ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਸੇਠ ਰਾਮ ਨੂੰ 582, ਵਾਰਡ ਨੰ: 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ 402 ਵੋਟਾਂ, ਵਾਰਡ ਨੰ: 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਵੜੈਚ 349 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰ: 9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਿਤਪਾਲ ਕੌਰ ਨੇ 510 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ। ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਵੀਨ ਖੰਨਾ ਨੇ 364 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ।
ਵਾਰਡ ਨੰ: 11 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਬਖਸ਼ ਕੌਰ ਨੇ 684 ਵੋਟਾਂ, ਵਾਰਡ ਨੰ: 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰੀ ਕ੍ਰਿਸ਼ਨ ਨੇ 667 ਵੋਟਾਂ, ਵਾਰਡ ਨੰ: 13 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੇ 453 ਵੋਟਾਂ, ਵਾਰਡ ਨੰ: 14 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਨੇ 438 ਵੋਟਾਂ ਅਤੇ ਵਾਰਡ ਨੰ: 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਵੰਤ ਕੌਰ ਨੇ 382 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ