ਕੈਬਨਿਟ ਮੀਟਿੰਗ ’ਚ ਡੀਏ ਅਤੇ ਪੈਨਸ਼ਨ ਬਕਾਏ ਦੀ ਜਾਂਚ ਲਈ ਕੈਬਨਿਟ ਸਬ-ਕਮੇਟੀ ਦਾ ਪੁਨਰਗਠਨ
ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਜੁੜੇ ਲੰਬਿਤ ਵਿੱਤੀ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਡੀਏ (ਮਹਿੰਗਾਈ ਭੱਤਾ), ਮਹਿੰਗਾਈ ਰਾਹਤ ਅਤੇ ਸੋਧੀਆਂ ਤਨਖਾਹਾਂ-ਪੈਨਸ਼ਨਾਂ ਦੇ ਬਕਾਏ ਦੀ ਜਾਂਚ ਕਰਨ ਲਈ ਕੈਬਨਿਟ ਸਬ-ਕਮੇਟੀ ਦਾ ਪੁਨਰਗਠਨ ਕ
ਕੈਬਨਿਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਜੁੜੇ ਲੰਬਿਤ ਵਿੱਤੀ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਡੀਏ (ਮਹਿੰਗਾਈ ਭੱਤਾ), ਮਹਿੰਗਾਈ ਰਾਹਤ ਅਤੇ ਸੋਧੀਆਂ ਤਨਖਾਹਾਂ-ਪੈਨਸ਼ਨਾਂ ਦੇ ਬਕਾਏ ਦੀ ਜਾਂਚ ਕਰਨ ਲਈ ਕੈਬਨਿਟ ਸਬ-ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ।

ਸਰਕਾਰ ਵੱਲੋਂ ਦਿੱਤੀ ਗਈ ਕਾਰਜ ਬਾਅਦ ਪ੍ਰਵਾਨਗੀ ਤਹਿਤ ਇਸ ਕਮੇਟੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਬਕਾਇਆ ਰਕਮਾਂ ਅਤੇ ਹੋਰ ਵਿੱਤੀ ਲਾਭਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਨਾ ਹੈ।

ਕਮੇਟੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਕਾਰਨ ਬਣਦੇ ਬਕਾਏ ਦੇ ਭੁਗਤਾਨ ਸਬੰਧੀ ਸਾਰੇ ਪੱਖਾਂ ਦਾ ਅਧਿਐਨ ਕਰੇਗੀ। ਇਸ ਦੇ ਨਾਲ ਹੀ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੀ ਅਦਾਇਗੀ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

ਮੰਤਰੀ ਮੰਡਲ ਦੇ ਇਸ ਫੈਸਲੇ ਨੂੰ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜੋ ਕਾਫੀ ਸਮੇਂ ਤੋਂ ਆਪਣੇ ਬਕਾਏ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਕਮੇਟੀ ਵੱਲੋਂ ਵੱਖ-ਵੱਖ ਭੱਤਿਆਂ, ਮਹਿੰਗਾਈ ਰਾਹਤ ਅਤੇ ਹੋਰ ਵਿੱਤੀ ਮਸਲਿਆਂ ਦੀ ਜਾਂਚ ਤੋਂ ਬਾਅਦ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਜਾਣਗੀਆਂ, ਜਿਸ ਦੇ ਆਧਾਰ 'ਤੇ ਅਗਲਾ ਫੈਸਲਾ ਲਿਆ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਮਾਮਲਿਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਯੋਗ ਹੱਲ ਕੱਢਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande