ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ’ਚ 65 ਹਜ਼ਾਰ ਤੋਂ ਵੱਧ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਦਿੱਤੀ ਮਨਜ਼ੂਰੀ
ਚੰਡੀਗੜ੍ਹ, 30 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਸੂਬੇ ਦੀ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਕੈਬਨਿ
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 30 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਇੱਕ

ਇਤਿਹਾਸਕ ਫੈਸਲਾ ਲੈਂਦਿਆਂ ਸੂਬੇ ਦੀ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ

ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਨੇ 65,000 ਤੋਂ ਵੱਧ ਆਊਟਸੋਰਸ

ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਵਾਲੀ ਨਵੀਂ ਰੂਪ-ਰੇਖਾ ਨੂੰ ਮਨਜ਼ੂਰੀ ਦੇ

ਦਿੱਤੀ ਹੈ।

ਇਸ ਫੈਸਲੇ ਨਾਲ ਸਰਕਾਰੀ ਵਿਭਾਗਾਂ ਅਤੇ ਕਰਮਚਾਰੀਆਂ ਵਿਚਕਾਰ ਨਿੱਜੀ

ਠੇਕੇਦਾਰਾਂ ਦੀ ਭੂਮਿਕਾ ਖਤਮ ਹੋ ਜਾਵੇਗੀ ਅਤੇ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ

ਲਿਆਂਦਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਰੋਜ਼ਗਾਰ

ਸੁਰੱਖਿਆ, ਮਾਣ-ਸਨਮਾਨ ਅਤੇ ਪੱਕੀ ਨੌਕਰੀ ਲਈ ਸਪੱਸ਼ਟ ਰਸਤਾ ਮਿਲੇਗਾ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਕੈਬਨਿਟ ਨੇ‘ਪੰਜਾਬ ਐਡਹਾਕ,

ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ

ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ‘ਪੰਜਾਬ ਸਟੇਟ

ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਅਤੇ‘ਪੰਜਾਬ ਕੰਟਰੈਕਟੂਅਲ

ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ

ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ 65 ਹਜ਼ਾਰ ਤੋਂ ਵੱਧ

ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੇ ਸਾਲਾਂ ਤੱਕ ਸੂਬੇ ਦੀ ਸੇਵਾ ਕੀਤੀ ਹੈ ਅਤੇ ਹੁਣ ਸਰਕਾਰ

ਨੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ

ਵੀ ਠੇਕੇਦਾਰ ਕਰਮਚਾਰੀਆਂ ਅਤੇ ਸਰਕਾਰ ਦੇ ਵਿਚਕਾਰ ਨਹੀਂ ਹੋਵੇਗਾ। ਨਵੇਂ ਪ੍ਰਬੰਧ ਅਨੁਸਾਰ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਉਹ ਆਊਟਸੋਰਸ

ਕਰਮਚਾਰੀ, ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਸਿੱਧੇ

ਸਰਕਾਰੀ ਠੇਕੇ ਅਧੀਨ ਲਿਆ ਜਾਵੇਗਾ। ਜਦਕਿ ਖ਼ਤਰਨਾਕ ਸ਼੍ਰੇਣੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ

ਤਿੰਨ ਸਾਲ ਦੀ ਸੇਵਾ ਤੋਂ ਬਾਅਦ ਇਸ ਲਈ ਯੋਗ ਹੋਣਗੇ।

ਇਸ ਤੋਂ ਇਲਾਵਾ, ਸਰਕਾਰੀ ਠੇਕੇ ਹੇਠ 10 ਸਾਲ ਦੀ ਸੇਵਾ ਪੂਰੀ

ਕਰਨ ਤੋਂ ਬਾਅਦ ਕਰਮਚਾਰੀਆਂ ਨੂੰ ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਲਈ

ਵਿਚਾਰਿਆ ਜਾਵੇਗਾ। ਸਰਕਾਰ ਅਨੁਸਾਰ ਇਹ ਸੁਧਾਰ 51 ਵਿਭਾਗਾਂ ਵਿੱਚ ਕੰਮ ਕਰ ਰਹੇ ਕੁੱਲ 65,048

ਕਰਮਚਾਰੀਆਂ ਨੂੰ ਪ੍ਰਭਾਵਿਤ ਕਰੇਗਾ, ਜਿਨ੍ਹਾਂ ਵਿੱਚੋਂ 26 ਹਜ਼ਾਰ ਤੋਂ ਵੱਧ ਕਰਮਚਾਰੀ ਪਹਿਲੇ ਪੜਾਅ ਵਿੱਚ

ਇਸ ਦਾ ਲਾਭ ਪ੍ਰਾਪਤ ਕਰਨਗੇ। ਮੁੱਖ ਮੰਤਰੀ ਨੇ

ਕਿਹਾ ਕਿ ਇਹ ਫੈਸਲਾ ਸੂਬੇ ਦੇ ਹਜ਼ਾਰਾਂ ਪਰਿਵਾਰਾਂ ਲਈ ਨਵੀਂ ਆਸ ਲੈ ਕੇ ਆਵੇਗਾ ਅਤੇ ਸਰਕਾਰੀ

ਰੋਜ਼ਗਾਰ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਕਰਮਚਾਰੀ-ਹਿਤੈਸ਼ੀ ਬਣਾਏਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande