ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 30 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੌਰਾਨ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ
CM Mann Reviews Arrangements of Hockey Asian Champions Trophy.


ਚੰਡੀਗੜ੍ਹ, 30 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੌਰਾਨ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਲੰਧਰ ਅਤੇ ਮੋਹਾਲੀ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਾਰੇ ਕੰਮ ਸਤੰਬਰ ਮਹੀਨੇ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਮਾਹਿਰਾਂ, ਖਿਡਾਰੀਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਪ੍ਰਬੰਧਕੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸਮਾਗਮ ਨਾਲ ਜੁੜੇ ਹਰ ਕੰਮ ਦੀ ਨਿਗਰਾਨੀ ਕਰੇਗੀ। ਇਸ ਤੋਂ ਇਲਾਵਾ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਸਮੀਖਿਆ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਹਾਕੀ ਦੇ ਮਹਾਨ ਖਿਡਾਰੀਆਂ ਨੂੰ ਜਨਮ ਦਿੰਦੀ ਆਈ ਹੈ ਅਤੇ ਇਸ ਤਰ੍ਹਾਂ ਦੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਨਵੀਂ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਰਤੀ ਹਾਕੀ ਫੈਡਰੇਸ਼ਨ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਦੀ ਸੁਰੱਖਿਆ, ਰਹਿਣ-ਸਹਿਣ, ਆਵਾਜਾਈ ਅਤੇ ਹੋਰ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਛੇ ਹਾਕੀ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਇਸ ਪੱਧਰ ਦੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੂਬੇ ਦੀ ਪੁਰਾਣੀ ਖੇਡ ਸ਼ਾਨ ਨੂੰ ਮੁੜ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੱਡੇ ਖੇਡ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਹਰ ਪੱਖੋਂ ਪੂਰੀ ਤਿਆਰੀ ਕਰ ਰਿਹਾ ਹੈ।

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande