ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ, ਜਾਂਚ ਜਾਰੀ
ਫਾਜ਼ਿਲਕਾ, 31 ਮਈ (ਹਿੰ.ਸ.)| ਫਾਜ਼ਿਲਕਾ ਦੇ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਗਹਿਰਾ ਦੁੱਖ ਅਤੇ ਰੋਸ ਪਾਇਆ ਜਾ ਰਿਹਾ ਹੈ। ਅੱਗ ਲੱਗਣ ਦੀ ਪੂਰੀ ਘਟਨਾ ਗ
ਸੀਸੀਟੀਵੀ ਫੂਟੇਜ ਅੱਗ ਲੱਗਣ ਤੋਂ ਪਹਿਲਾਂ।


ਸੀਸੀਟੀਵੀ ਫੂਟੇਜ ਅੱਗ ਲੱਗਣ ਤੋਂ ਬਾਅਦ।


ਫਾਜ਼ਿਲਕਾ, 31 ਮਈ (ਹਿੰ.ਸ.)| ਫਾਜ਼ਿਲਕਾ ਦੇ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਗਹਿਰਾ ਦੁੱਖ ਅਤੇ ਰੋਸ ਪਾਇਆ ਜਾ ਰਿਹਾ ਹੈ। ਅੱਗ ਲੱਗਣ ਦੀ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਘਟਨਾ ਦੇ ਕਾਰਨਾਂ ਦੀ ਜਾਂਚ ਆਰੰਭ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਫਿਰੋਜ਼ਪੁਰ ਇੰਚਾਰਜ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਸਨ। ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਚਓ ਪੰਜਾਬ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਸੁਖਾਸਨ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਐਤਵਾਰ ਸਵੇਰੇ ਕਰੀਬ 5 ਵਜੇ ਪਿੰਡ ਵਾਸੀਆਂ ਨੇ ਗੁਰਦੁਆਰੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਤੁਰੰਤ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਜਦੋਂ ਤਾਲਾ ਖੋਲ੍ਹਿਆ ਗਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ। ਪਿੰਡ ਵਾਸੀਆਂ ਨੇ ਤੁਰੰਤ ਅੱਗ ‘ਤੇ ਕਾਬੂ ਪਾ ਲਿਆ, ਪਰ ਉਸ ਸਮੇਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਚੁੱਕਾ ਸੀ।

ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਦਰ ਜਲਾਲਾਬਾਦ ਦੇ ਐਸਐਚਓ ਜੁਗਰਾਜ ਸਿੰਘ ਅਤੇ ਡੀਐਸਪੀ ਗੁਰਸੇਵਕ ਸਿੰਘ ਬਰਾਡ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਡੀਐਸਪੀ ਗੁਰਸੇਵਕ ਸਿੰਘ ਬਰਾਡ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪੱਖੇ ਦੀ ਵਾਇਰਿੰਗ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦੀ ਸੰਭਾਵਨਾ ਸਾਹਮਣੇ ਆ ਰਹੀ ਹੈ। ਹਾਲਾਂਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande