ਬਟਾਲਾ : ਕਾਦੀਆਂ ਨਗਰ ਕੌਂਸਲ ਚੋਣਾਂ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ 3 ਜੂਨ ਤੱਕ ਜਮ੍ਹਾ ਹੋਣਗੇ ਨਾਮਜ਼ਦਗੀ ਪੱਤਰ
ਕਾਦੀਆਂ/ਬਟਾਲਾ, 31 ਮਈ (ਹਿੰ.ਸ.)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦ
ਗੁਰਪ੍ਰੀਤ ਸਿੰਘ ਗਿੱਲ


ਕਾਦੀਆਂ/ਬਟਾਲਾ, 31 ਮਈ (ਹਿੰ.ਸ.)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਾਦੀਆਂ ਨਗਰ ਕੌਂਸਲ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇ।

ਇਸੇ ਤਰ੍ਹਾਂ ਗੁਰਦਾਸਪੁਰ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਕੋਰਟ ਰੂਮ ਨੰਬਰ 119, ਦਫਤਰ ਐੱਸ.ਡੀ.ਐਮ ਗੁਰਦਾਸਪੁਰ ਵਿਖੇ ਅਤੇ ਦੀਨਾਨਗਰ ਲਈ ਕੋਰਟ ਰੂਮ ਦਫਤਰ ਐੱਸ.ਡੀ.ਐਮ ਦੀਨਾਨਗਰ ਵਿਖੇ ਨਾਮਜਦਗੀ ਪੱਤਰ ਦਾਖਲ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande