ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 2.21 ਲੱਖ ਰੁਪਏ ਦੀ ਭੇਟ, ਦਾਨੀ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 01 ਜੂਨ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅਮਰੀਕਾ ਵਾਸੀ ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਰੁਪਏ ਅਤੇ ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ। ਕੁੱਲ 2 ਲੱਖ 21 ਹਜ਼ਾਰ ਰੁਪਏ ਦੀ ਇਹ ਰਕਮ
ਦਾਨੀ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਸਨਮਾਨ ਕਰਦੇ ਹੋਏ।


ਅੰਮ੍ਰਿਤਸਰ, 01 ਜੂਨ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅਮਰੀਕਾ ਵਾਸੀ ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਰੁਪਏ ਅਤੇ ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ। ਕੁੱਲ 2 ਲੱਖ 21 ਹਜ਼ਾਰ ਰੁਪਏ ਦੀ ਇਹ ਰਕਮ ਸੁਰਜੀਤ ਸਿੰਘ ਤੂਰਕੋਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਸੌਂਪੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਨੁਸਾਰ ਭੇਟਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਦਾ ਮਹਾਨ ਕੇਂਦਰ ਹੈ, ਜਿੱਥੇ ਹਰ ਰੋਜ਼ ਬਿਨਾਂ ਭੇਦ-ਭਾਵ ਦੇ ਵੱਡੀ ਗਿਣਤੀ ਸੰਗਤਾਂ ਪ੍ਰਸਾਦਾ ਛਕਦੀਆਂ ਹਨ।

ਐਡਵੋਕੇਟ ਧਾਮੀ ਨੇ ਦਾਨੀ ਪਰਿਵਾਰ ਬਲਬੀਰ ਸਿੰਘ ਯੂਐਸਏ ਅਤੇ ਸੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਵੱਲੋਂ ਦਾਨੀ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande