ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 01 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗੀ ਮਸਲਿਆਂ ‘ਤੇ ਵਿਚਾਰ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਸਾਹਿਬ ਵਿਖੇ
ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ।


ਅੰਮ੍ਰਿਤਸਰ, 01 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗੀ ਮਸਲਿਆਂ ‘ਤੇ ਵਿਚਾਰ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫਰੰਸ ਲਈ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਮਤਾ ਪਾਸ ਕੀਤਾ ਗਿਆ।

ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਇਸ ਕਾਨਫਰੰਸ ਵਿੱਚ ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੰਘ ਸਭਾਵਾਂ, ਗੁਰਦੁਆਰਾ ਕਮੇਟੀਆਂ, ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਨਾਲ ਜੁੜੀਆਂ ਆਪੱਤੀਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵੱਲੋਂ ਇਸ ਐਕਟ ਸਬੰਧੀ ਚਿੰਤਾਵਾਂ ਜ਼ਾਹਿਰ ਕੀਤੀਆਂ ਗਈਆਂ ਹਨ।

ਮੀਟਿੰਗ ਵਿੱਚ ਬੀਤੇ ਦਿਨ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਅਗਨ ਭੇਟ ਹੋਣ ਦੀ ਘਟਨਾ ‘ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਐਸਜੀਪੀਸੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਗਰਮੀ ਦੇ ਮੌਸਮ ਵਿੱਚ ਬਿਜਲੀ ਉਪਕਰਣਾਂ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾਵੇ।

ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਸਿੱਟ ਵੱਲੋਂ ਮੰਗੀ ਜਾ ਰਹੀ ਜਾਣਕਾਰੀ ‘ਤੇ ਵੀ ਵਿਚਾਰ ਹੋਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਐਸਜੀਪੀਸੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਹਿਯੋਗ ਕਰ ਰਹੀ ਹੈ, ਪਰ ਸਿਰਫ਼ 328 ਸਰੂਪਾਂ ਨਾਲ ਸਬੰਧਤ ਜਾਣਕਾਰੀ ਹੀ ਦਿੱਤੀ ਜਾਵੇਗੀ। ਉਨ੍ਹਾਂ ਸਰਕਾਰ ਦੀ ਜਾਂਚ ਟੀਮ ‘ਤੇ ਗਲਤ ਬਿਆਨਬਾਜ਼ੀ ਦੇ ਦੋਸ਼ ਵੀ ਲਗਾਏ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਐਸਜੀਪੀਸੀ ਕਰਮਚਾਰੀਆਂ ਲਈ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਹੈ। ਮੀਟਿੰਗ ਵਿੱਚ ਸਾਰੇ ਵਿਭਾਗੀ ਕੰਮਾਂ ਅਤੇ ਪ੍ਰਸ਼ਾਸਕੀ ਮਸਲਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande