ਕੇਵਲ ਸਿੰਘ ਢਿੱਲੋਂ ਨੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਪ੍ਰਧਾਨ ਮੰਤਰੀ ਮੋਦੀ ਦੇ 12 ਸਾਲਾਂ ਕਾਰਜਕਾਲ ਲਈ ਕੀਤੀ ਅਰਦਾਸ
ਚੰਡੀਗੜ੍ਹ, 10 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਸਫ਼ਲ ਕਾਰਜਕਾਲ ਦੇ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਵਾਈ ਅਤੇ ਦੇਸ਼, ਪੰ
ਅਰਦਾਸ ਮੌਕੇ ਕੇਵਲ ਸਿੰਘ ਢਿੱਲੋਂ ਤੇ ਹੋਰ।


ਚੰਡੀਗੜ੍ਹ, 10 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਸਫ਼ਲ ਕਾਰਜਕਾਲ ਦੇ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਵਾਈ ਅਤੇ ਦੇਸ਼, ਪੰਜਾਬ, ਭਾਜਪਾ ਅਤੇ ਪ੍ਰਧਾਨ ਮੰਤਰੀ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਹਾਈਵੇਅ, ਐਕਸਪ੍ਰੈੱਸਵੇਅ ਅਤੇ ਹਵਾਈ ਅੱਡਿਆਂ ਦਾ ਵਿਸ਼ਾਲ ਜਾਲ ਵਿਛਾਇਆ ਗਿਆ ਹੈ, ਜਦਕਿ ‘ਵੰਦੇ ਭਾਰਤ’ ਵਰਗੀਆਂ ਆਧੁਨਿਕ ਰੇਲ ਸੇਵਾਵਾਂ ਨੇ ਆਵਾਜਾਈ ਨੂੰ ਤੇਜ਼ ਅਤੇ ਸੁਖਾਲਾ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਡਿਜੀਟਲ ਭਾਰਤ ਦੇ ਦੌਰ ਵਿੱਚ ਦੇਸ਼ ਅੱਜ ਡਿਜੀਟਲ ਲੈਣ-ਦੇਣ ਵਿੱਚ ਅਗਵਾਈ ਕਰ ਰਿਹਾ ਹੈ ਅਤੇ ਪਿੰਡ-ਪਿੰਡ ਤੱਕ ਇੰਟਰਨੈੱਟ ਸੇਵਾਵਾਂ ਪਹੁੰਚਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨਿਰਮਾਣ, ਲੰਗਰ ਨੂੰ ਜੀ.ਐੱਸ.ਟੀ. ਤੋਂ ਛੂਟ ਅਤੇ ਸਿੱਖ ਇਤਿਹਾਸ ਨਾਲ ਜੁੜੇ ਮਹੱਤਵਪੂਰਨ ਫੈਸਲੇ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ।

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਸਕੀਮਾਂ ਰਾਹੀਂ ਕਰੋੜਾਂ ਲੋਕਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਅੱਤਵਾਦ ਖ਼ਿਲਾਫ਼ ਸਖ਼ਤ ਰਵੱਈਏ ਅਤੇ ‘ਆਤਮਨਿਰਭਰ ਭਾਰਤ’ ਮੁਹਿੰਮ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਭਵਿੱਖ ਵਿੱਚ ਪੰਜਾਬ ਵੀ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਅੱਗੇ ਵਧੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande