ਪੰਜਾਬ ਦੇ ਸਪੀਕਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ, 10 ਜੂਨ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਨਾਗਰਿਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਸਰਕਾਰ ਵੱਲੋਂ ਮਿਲ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਕਵਰੇਜ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 10 ਜੂਨ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਨਾਗਰਿਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਸਰਕਾਰ ਵੱਲੋਂ ਮਿਲ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਕਵਰੇਜ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਇਲਾਜ ਦੇ ਵੱਡੇ ਖਰਚਿਆਂ ਤੋਂ ਰਾਹਤ ਦਿਵਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।

ਸਪੀਕਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲਦਾ ਹੈ, ਜਿਸ ਵਿੱਚ ਕੈਂਸਰ ਵਰਗੀਆਂ ਗੰਭੀਰ ਅਤੇ ਜਟਿਲ ਬਿਮਾਰੀਆਂ ਦਾ ਇਲਾਜ ਵੀ ਸ਼ਾਮਲ ਹੈ। ਨਾਗਰਿਕ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਰਿਵਾਰ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਆਰਥਿਕ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਨਾਲ ਨਾਲ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਵੀ ਸਚੇਤ ਰਹਿਣਾ ਚਾਹੀਦਾ ਹੈ।

ਸੰਧਵਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਸਰੀਰਕ ਸਰਗਰਮੀ ਲਈ ਕੱਢਣ, ਜਿਸ ਵਿੱਚ ਯੋਗਾ, ਸਵੇਰ ਦੀ ਸੈਰ ਜਾਂ ਕਸਰਤ ਸ਼ਾਮਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਜੀਵਨ ਸ਼ੈਲੀ ਹੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕੁੰਜੀ ਹੈ।

ਉਨ੍ਹਾਂ ਦੱਸਿਆ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਨੇੜਲੇ ਸੇਵਾ ਕੇਂਦਰਾਂ ਜਾਂ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਸਕਦੀ ਹੈ। ਸਪੀਕਰ ਨੇ ਕਿਹਾ ਕਿ ਇਹ ਪਹਿਲ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਹੈ ਅਤੇ ਹਰ ਯੋਗ ਪਰਿਵਾਰ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande