ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ਢਾਹੀ
ਚੰਡੀਗੜ੍ਹ, 12 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਅੰਮ੍ਰਿਤਸਰ ਨਗਰ ਨਿਗਮ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੇਟ ਹਕੀਮਾ ਖੇਤਰ ਦੀ ਫਕੀਰ ਸਿੰਘ ਕਾਲੋਨੀ, ਅੰਨਗੜ੍ਹ ਵਿੱਚ ਇੱਕ ਕਥ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ਢਾਹੀ


ਚੰਡੀਗੜ੍ਹ, 12 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਅੰਮ੍ਰਿਤਸਰ ਨਗਰ ਨਿਗਮ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੇਟ ਹਕੀਮਾ ਖੇਤਰ ਦੀ ਫਕੀਰ ਸਿੰਘ ਕਾਲੋਨੀ, ਅੰਨਗੜ੍ਹ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੀ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ। ਇਹ ਨਗਰ ਨਿਗਮ ਵੱਲੋਂ ਕੀਤੀ ਗਈ 25ਵੀਂ ਡਿਮੋਲਿਸ਼ਨ ਕਾਰਵਾਈ ਹੈ।

ਢਾਹੀ ਗਈ ਜਾਇਦਾਦ ਸੁਖਦੇਵ ਸਿੰਘ ਉਰਫ਼ ਆਕਾਸ਼ ਦੀ ਦੱਸੀ ਜਾ ਰਹੀ ਹੈ, ਜੋ ਫਕੀਰ ਸਿੰਘ ਕਾਲੋਨੀ, ਅੰਨਗੜ੍ਹ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਦੋਸ਼ੀ ਖ਼ਿਲਾਫ਼ ਸਾਲ 2020 ਤੋਂ 2026 ਦਰਮਿਆਨ ਐਨਡੀਪੀਐਸ ਐਕਟ ਤਹਿਤ ਛੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਉਸ ਖ਼ਿਲਾਫ਼ ਤਿੰਨ ਵਾਰ ਨਿਵਾਰਕ ਕਾਰਵਾਈ ਵੀ ਕੀਤੀ ਜਾ ਚੁੱਕੀ ਹੈ। ਦੋਸ਼ੀ 8 ਅਪ੍ਰੈਲ 2026 ਨੂੰ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਮੌਕੇ ’ਤੇ ਮੌਜੂਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਈ ਅਹਿਮ ਸਫਲਤਾਵਾਂ ਹਾਸਲ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਨਸ਼ੀਲੇ ਪਦਾਰਥਾਂ ਦੀਆਂ ਕਈ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੀ ਜਾ ਰਹੀ ਇਹ 25ਵੀਂ ਢਾਹੁਣ ਕਾਰਵਾਈ ਹੈ ਅਤੇ ਪੁਲਿਸ ਫੋਰਸ ਦੀ ਮੰਗ ’ਤੇ ਉਹ ਖੁਦ ਮੌਕੇ ’ਤੇ ਪਹੁੰਚੇ ਹਨ, ਤਾਂ ਜੋ ਸਮਾਜ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਨਸ਼ਿਆਂ ਨਾਲ ਜੁੜੇ ਅਪਰਾਧਾਂ ਪ੍ਰਤੀ ਸਰਕਾਰ ਅਤੇ ਪੁਲਿਸ ਦੀ ਜੀਰੋ ਟੋਲਰੈਂਸ ਨੀਤੀ ਹੈ।

ਉਨ੍ਹਾਂ ਕਿਹਾ, “ਜੇ ਕੋਈ ਵਿਅਕਤੀ ਨਸ਼ਿਆਂ ਦੀ ਕਾਲੀ ਕਮਾਈ ਨਾਲ ਘਰ ਜਾਂ ਹੋਰ ਜਾਇਦਾਦ ਬਣਾਉਂਦਾ ਹੈ ਤਾਂ ਕਾਨੂੰਨ ਉਸ ਨੂੰ ਬਖ਼ਸ਼ੇਗਾ ਨਹੀਂ। ਅਜਿਹੀਆਂ ਜਾਇਦਾਦਾਂ ਕਾਨੂੰਨੀ ਕਾਰਵਾਈ ਦੇ ਦਾਇਰੇ ਵਿੱਚ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਰਵਾਈਆਂ ਦਾ ਮਕਸਦ ਸਿਰਫ਼ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਵੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande