ਕੋਟਕਪੂਰਾ 'ਚ ਤੇਜ਼ ਰਫ਼ਤਾਰ ਟਰੱਕ ਨੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
ਫਰੀਦਕੋਟ, 17 ਜੂਨ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮੁਕਤਸਰ ਰੋਡ ’ਤੇ ਬਣੇ ਓਵਰ ਬ੍ਰਿਜ ’ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪੈਦਲ ਜਾ ਰਹੇ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀ
ਕੋਟਕਪੂਰਾ 'ਚ ਤੇਜ਼ ਰਫ਼ਤਾਰ ਟਰੱਕ ਨੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁਚਲਿਆ, ਇਲਾਜ ਦੌਰਾਨ ਮੌਤ


ਫਰੀਦਕੋਟ, 17 ਜੂਨ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮੁਕਤਸਰ ਰੋਡ ’ਤੇ ਬਣੇ ਓਵਰ ਬ੍ਰਿਜ ’ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪੈਦਲ ਜਾ ਰਹੇ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕੋਟਕਪੂਰਾ ਦੇ ਹਰੀਨੌ ਰੋਡ ਸਥਿਤ ਕੋਠੇ ਸੈਣੀਆਂ ਵਾਸੀ ਅਜੈ ਸਿੰਘ ਵਜੋਂ ਹੋਈ ਹੈ। ਅਜੈ ਸਿੰਘ 10ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਹਾਦਸੇ ਸਮੇਂ ਉਹ ਓਵਰ ਬ੍ਰਿਜ ਤੋਂ ਪੈਦਲ ਬਾਜ਼ਾਰ ਵੱਲ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸਦਾ ਪੁੱਤਰ ਮੁਕਤਸਰ ਰੋਡ ਸਥਿਤ ਰੇਲਵੇ ਓਵਰ ਬ੍ਰਿਜ ਤੋਂ ਲੰਘ ਰਿਹਾ ਸੀ। ਇਸ ਦੌਰਾਨ ਇੱਕ ਅਣਪਛਾਤੇ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਟਰੱਕ ਦੇ ਪਹੀਆਂ ਹੇਠਾਂ ਆ ਗਿਆ।

ਹਾਦਸੇ ਵਿੱਚ ਅਜੈ ਸਿੰਘ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਕੁਚਲ ਗਈਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸਨੂੰ ਤੁਰੰਤ ਸਿਵਲ ਹਸਪਤਾਲ ਕੋਟਕਪੂਰਾ ਪਹੁੰਚਾਇਆ, ਜਿੱਥੋਂ ਗੰਭੀਰ ਹਾਲਤ ਦੇਖਦਿਆਂ ਉਸਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਬੁੱਧਵਾਰ ਨੂੰ ਇਲਾਜ ਦੌਰਾਨ ਅਜੈ ਸਿੰਘ ਨੇ ਦਮ ਤੋੜ ਦਿੱਤਾ।

ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਸਮੇਤ ਫਰਾਰ ਹੋ ਗਿਆ ਸੀ। ਪੁਲਿਸ ਵੱਲੋਂ ਟਰੱਕ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਟਰੱਕ ਅਤੇ ਡਰਾਈਵਰ ਦੀ ਪਛਾਣ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande