ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦੌਰੇ ’ਤੇ
ਚੰਡੀਗੜ੍ਹ, 17 ਜੂਨ (ਹਿੰ.ਸ.)| ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦਾ ਇੱਕ ਦਿਨਾ ਦੌਰਾ ਕਰਨਗੇ। ਇਸ ਦੌਰਾਨ ਦੋਵੇਂ ਆਗੂ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਜਾ ਕੇ ਨਤਮਸਤਕ ਹੋਣਗੇ ਅਤੇ ਆਸ਼ੀਰਵਾਦ ਪ੍
ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦੌਰੇ ’ਤੇ


ਚੰਡੀਗੜ੍ਹ, 17 ਜੂਨ (ਹਿੰ.ਸ.)| ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦਾ ਇੱਕ ਦਿਨਾ ਦੌਰਾ ਕਰਨਗੇ। ਇਸ ਦੌਰਾਨ ਦੋਵੇਂ ਆਗੂ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਜਾ ਕੇ ਨਤਮਸਤਕ ਹੋਣਗੇ ਅਤੇ ਆਸ਼ੀਰਵਾਦ ਪ੍ਰਾਪਤ ਕਰਨਗੇ। ਭਾਜਪਾ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਦੋਵੇਂ ਆਗੂ ਸਵੇਰੇ 10 ਵਜੇ ਭੰਡਾਰੀ ਪੁਲ, ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਸਵੇਰੇ 10:30 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰੂ ਦੇ ਲੰਗਰ ਹਾਲ ਵਿੱਚ ਸੇਵਾ ਕਰਨਗੇ।

ਇਸ ਉਪਰੰਤ ਉਹ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣਗੇ ਅਤੇ ਹਾਥੀ ਗੇਟ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਨਗੇ।

ਪ੍ਰੋਗਰਾਮ ਅਨੁਸਾਰ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਹਾਲ ਬਾਜ਼ਾਰ ਨੇੜੇ ਸਥਿਤ ਗੁਰੂ ਰਵਿਦਾਸ ਮੰਦਰ ਦਾ ਵੀ ਦੌਰਾ ਕਰਨਗੇ ਅਤੇ ਸਥਾਨਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ।

ਦੁਪਹਿਰ ਦੇ ਭੋਜਨ ਤੋਂ ਬਾਅਦ ਦੋਵੇਂ ਆਗੂ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਨੂੰ ਨਮਨ ਕਰਦੇ ਹੋਏ ਮਹਾਨ ਸਿੱਖ ਸ਼ਾਸਕ ਨੂੰ ਸਮਰਪਿਤ ਪੈਨੋਰਾਮਾ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਰਾਮ ਤੀਰਥ ਵਿਖੇ ਵੀ ਜਾਣਗੇ, ਜੋ ਪੰਜਾਬ ਦੀਆਂ ਧਾਰਮਿਕ ਅਤੇ ਇਤਿਹਾਸਕ ਪਰੰਪਰਾਵਾਂ ਨਾਲ ਜੁੜਿਆ ਮਹੱਤਵਪੂਰਨ ਸਥਾਨ ਹੈ। ਭਾਜਪਾ ਪੰਜਾਬ ਦੇ ਸੂਬਾ ਮਹਾਂਮੰਤਰੀ ਅਨਿਲ ਸਰੀਨ ਨੇ ਕਿਹਾ ਕਿ ਇਹ ਦੌਰਾ ਪੰਜਾਬ ਦੇ ਲੋਕਾਂ ਨਾਲ ਪਾਰਟੀ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਰਾਹੀਂ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਭਾਜਪਾ ਦੇ ਸਤਿਕਾਰ ਨੂੰ ਵੀ ਦਰਸਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande