‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ: ਅਮਨ ਅਰੋੜਾ
ਚੰਡੀਗੜ੍ਹ, 17 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਢੰਗ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਇਸ ਪਹਿਲ ਨਾਲ ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ
ਮੰਤਰੀ ਅਮਨ ਅਰੋੜਾ


ਚੰਡੀਗੜ੍ਹ, 17 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਢੰਗ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਇਸ ਪਹਿਲ ਨਾਲ ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਘੱਟ ਹੋ ਗਈ ਹੈ।

ਸਰਕਾਰ ਅਨੁਸਾਰ, ਤਕਨਾਲੋਜੀ ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਸਿਰਫ਼ 0.33 ਫੀਸਦੀ ਰਹਿ ਗਈ ਹੈ।

ਇਸ ਯੋਜਨਾ ਤਹਿਤ ਨਾਗਰਿਕ 1076 ਹੈਲਪਲਾਈਨ, ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ 437 ਸਰਕਾਰੀ ਸੇਵਾਵਾਂ ਲਈ ਅਪਾਇੰਟਮੈਂਟ ਲੈ ਸਕਦੇ ਹਨ। ਅਪਾਇੰਟਮੈਂਟ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਲੋਕਾਂ ਦੇ ਘਰ ਪਹੁੰਚ ਕੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਮਦਦ ਕਰਦੇ ਹਨ ਅਤੇ ਆਨਲਾਈਨ ਪ੍ਰਕਿਰਿਆ ਪੂਰੀ ਕਰਵਾਉਂਦੇ ਹਨ।

ਇਸ ਪਹਿਲ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਕਿਸਾਨਾਂ, ਮਹਿਲਾਵਾਂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਿਲ ਰਿਹਾ ਹੈ। ਪਹਿਲਾਂ ਜਿੱਥੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਸਮਾਂ ਅਤੇ ਪੈਸਾ ਖਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ, ਹੁਣ ਉਹ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਰਹੇ ਹਨ।

ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ ਹੁਣ ਤੱਕ 4.18 ਲੱਖ ਤੋਂ ਵੱਧ ਅਪਾਇੰਟਮੈਂਟ ਬੁੱਕ ਹੋ ਚੁੱਕੀਆਂ ਹਨ। ਨਾਗਰਿਕ ਸਰਟੀਫਿਕੇਟ ਅਤੇ ਹੋਰ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਹਾਸਲ ਕਰ ਰਹੇ ਹਨ।

ਇਸ ਯੋਜਨਾ ਤਹਿਤ ਆਨਲਾਈਨ ਤਸਦੀਕ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਵਿੱਚ ਪਟਵਾਰੀ, ਨੰਬਰਦਾਰ, ਸਰਪੰਚ, ਨਗਰ ਕੌਂਸਲਰ ਅਤੇ ਵਿਭਾਗੀ ਅਧਿਕਾਰੀ ਡਿਜ਼ੀਟਲ ਤਰੀਕੇ ਨਾਲ ਤਸਦੀਕ ਕਰ ਰਹੇ ਹਨ। ਇਸ ਨਾਲ ਕਾਗਜ਼ੀ ਕਾਰਵਾਈ ਘਟੀ ਹੈ ਅਤੇ ਪਾਰਦਰਸ਼ਤਾ ਵਧੀ ਹੈ।

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ ਰਾਹੀਂ ਸਰਕਾਰੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੀਅਲ-ਟਾਈਮ ਅਰਜ਼ੀ ਟਰੈਕਿੰਗ, ਡੈਸ਼ਬੋਰਡ ਅਤੇ ਫੀਡਬੈਕ ਪ੍ਰਣਾਲੀ ਨਾਲ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ ਅਤੇ ਹਰ ਸੇਵਾ ਆਸਾਨੀ ਨਾਲ ਉਨ੍ਹਾਂ ਤੱਕ ਪਹੁੰਚੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande