ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਦਰੱਖਤ ਢਿੱਗਣ ਨਾਲ 13 ਸਾਲਾ ਅੰਮ੍ਰਿਤਧਾਰੀ ਬੱਚੇ ਦੀ ਮੌਤ
ਅੰਮ੍ਰਿਤਸਰ, 22 ਜੂਨ (ਹਿੰ.ਸ.)| ਹਰਿਆਣਾ ਦੇ ਸਿਰਸਾ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜਥੇ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ 13 ਸਾਲਾ ਅੰਮ੍ਰਿਤਧਾਰੀ ਸਿੱਖ ਬੱਚੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ''ਤੇ ਹਫੜਾ-ਦਫੜੀ ਮਚ ਗਈ ਅਤੇ
ਮ੍ਰਿਤਕ ਰਾਜਪ੍ਰੀਤ ਸਿੰਘ ਦੀ ਫਾਈਲ ਫੋਟੋ।


ਅੰਮ੍ਰਿਤਸਰ, 22 ਜੂਨ (ਹਿੰ.ਸ.)| ਹਰਿਆਣਾ ਦੇ ਸਿਰਸਾ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜਥੇ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ 13 ਸਾਲਾ ਅੰਮ੍ਰਿਤਧਾਰੀ ਸਿੱਖ ਬੱਚੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।ਜਾਣਕਾਰੀ ਮੁਤਾਬਕ ਸਿਰਸਾ ਤੋਂ 15 ਸ਼ਰਧਾਲੂਆਂ ਦਾ ਜਥਾ ਐਤਵਾਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ ਉੱਥੇ ਮੌਜੂਦ ਕਈ ਦਹਾਕਿਆਂ ਪੁਰਾਣਾ ਇੱਕ ਵੱਡਾ ਦਰੱਖਤ ਅਚਾਨਕ ਡਿੱਗ ਗਿਆ, ਜਿਸ ਦੀ ਲਪੇਟ ਵਿੱਚ ਆ ਕੇ ਰਾਜਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।ਰੇਲਵੇ ਥਾਣਾ ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਹੈ।ਪਰਿਵਾਰ ਨੇ ਦੱਸਿਆ ਕਿ ਰਾਜਪ੍ਰੀਤ ਸਿੰਘ ਛੋਟੀ ਉਮਰ ਤੋਂ ਹੀ ਸਿੱਖੀ ਨਾਲ ਡੂੰਘੇ ਤੌਰ 'ਤੇ ਜੁੜਿਆ ਹੋਇਆ ਸੀ। ਉਸ ਨੇ ਘੱਟ ਉਮਰ ਵਿੱਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਉਹ ਅੰਮ੍ਰਿਤਧਾਰੀ ਸਿੱਖ ਵਜੋਂ ਗੁਰਸਿੱਖ ਜੀਵਨ ਬਤੀਤ ਕਰ ਰਿਹਾ ਸੀ। ਉਹ ਨਿਯਮਿਤ ਤੌਰ 'ਤੇ ਗੁਰਬਾਣੀ ਦਾ ਪਾਠ ਕਰਦਾ ਸੀ, ਗੁਰਦੁਆਰਾ ਸਾਹਿਬ ਜਾਂਦਾ ਸੀ ਅਤੇ ਸਿੱਖ ਮਰਿਆਦਾ ਦੀ ਪਾਲਣਾ ਕਰਦਾ ਸੀ। ਉਸ ਦੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande