ਪੰਜਾਬ ਕੈਬਨਿਟ ਨੇ ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. ਅਤੇ ਹੋਰ ਸਟਾਫ਼ ਦੀਆਂ ਅਸਾਮੀਆਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 22 ਜੂਨ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜ
ਕੈਬਨਿਟ ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 22 ਜੂਨ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪ੍ਰਸ਼ਾਸਨਿਕ ਪਹੁੰਚ

ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਨੇ ਜ਼ਿਲ੍ਹਾ ਹੁਸ਼ਿਆਰਪੁਰ

ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਯਾਨੀ ਏ.ਡੀ.ਸੀ. ਅਤੇ ਹੋਰ

ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਸਿਰਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।

ਇਸ ਨਾਲ ਇਲਾਕੇ ਦੇ ਉਨ੍ਹਾਂ ਲੋਕਾਂ ਨੂੰ ਬਹੁਤ ਵੱਡੀ ਮਦਦ ਮਿਲੇਗੀ, ਜਿਨ੍ਹਾਂ ਨੂੰ

ਜ਼ਿਲ੍ਹਾ ਪੱਧਰੀ ਪ੍ਰਸ਼ਾਸਨਿਕ ਕੰਮਾਂ, ਪ੍ਰਵਾਨਗੀਆਂ, ਮਾਲੀਆ ਮਾਮਲਿਆਂ ਅਤੇ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ ਕਾਫ਼ੀ ਲੰਬਾ

ਸਫ਼ਰ ਤੈਅ ਕਰਨਾ ਪੈਂਦਾ ਸੀ। ਇਸ ਕਾਰਨ ਲੋਕਾਂ ਦਾ ਸਮਾਂ ਤੇ ਪੈਸਾ ਬਰਬਾਦ ਹੁੰਦਾ ਸੀ ਅਤੇ ਜਨਤਾ

ਨਾਲ ਜੁੜੇ ਮਾਮਲਿਆਂ ਦੇ ਨਿਬੇੜੇ ਵਿੱਚ ਵੀ ਦੇਰੀ ਹੁੰਦੀ ਸੀ।

ਇਸ ਲਈ ਇਸ ਖੇਤਰ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ

ਦਸੂਹਾ ਸਬ-ਡਿਵੀਜ਼ਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਮੇਤ ਹੋਰ ਸਹਿਯੋਗੀ ਸਟਾਫ਼ ਦੀਆਂ ਪੰਜ

ਅਸਾਮੀਆਂ ਸਿਰਜਣ ਦੀ ਸਹਿਮਤੀ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande