ਪੰਚਕੂਲਾ ਨਗਰ ਨਿਗਮ ਬੈਂਕ ਫਰਾਡ ਮਾਮਲੇ ’ਚ ਸਾਬਕਾ ਆਈਏਐਸ ਆਰ.ਕੇ. ਸਿੰਘ ਤੇ ਪ੍ਰਿੰਸ ਸ਼ਰਮਾ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਪੰਚਕੂਲਾ, 22 ਜੂਨ (ਹਿੰ.ਸ.)| ਪੰਚਕੂਲਾ ਨਗਰ ਨਿਗਮ ਦੇ ਕਰੋੜਾਂ ਰੁਪਏ ਦੇ ਬੈਂਕ ਫਰਾਡ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਅਤੇ ਆਈਏਐਸ ਅਧਿਕਾਰੀ ਆਰ.ਕੇ. ਸਿੰਘ ਅਤੇ ਪੰਚਾਇਤ ਵਿਭਾਗ ਦੇ ਸਾਬਕਾ ਸੁਪਰਿੰਟੈਂਡੈਂਟ ਪ੍ਰਿੰਸ ਸ਼ਰਮਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ
ਪੰਚਕੂਲਾ ਨਗਰ ਨਿਗਮ ਬੈਂਕ ਫਰਾਡ ਮਾਮਲੇ ’ਚ ਸਾਬਕਾ ਆਈਏਐਸ ਆਰ.ਕੇ. ਸਿੰਘ ਤੇ ਪ੍ਰਿੰਸ ਸ਼ਰਮਾ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ


ਪੰਚਕੂਲਾ, 22 ਜੂਨ (ਹਿੰ.ਸ.)| ਪੰਚਕੂਲਾ ਨਗਰ ਨਿਗਮ ਦੇ ਕਰੋੜਾਂ ਰੁਪਏ ਦੇ ਬੈਂਕ ਫਰਾਡ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਅਤੇ ਆਈਏਐਸ ਅਧਿਕਾਰੀ ਆਰ.ਕੇ. ਸਿੰਘ ਅਤੇ ਪੰਚਾਇਤ ਵਿਭਾਗ ਦੇ ਸਾਬਕਾ ਸੁਪਰਿੰਟੈਂਡੈਂਟ ਪ੍ਰਿੰਸ ਸ਼ਰਮਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋਵੇਂ ਮੁਲਜ਼ਮਾਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਉਪਰੰਤ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ। ਅਦਾਲਤੀ ਕਾਰਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਆਈਡੀਐਫਸੀ ਫਸਟ ਬੈਂਕ ਫਰਾਡ ਮਾਮਲੇ ਦੇ ਕਥਿਤ ਮਾਸਟਰਮਾਈਂਡ ਨਾਲ ਹੋਈ ਆਪਣੀ ਚੈਟ ਆਰ.ਕੇ. ਸਿੰਘ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਕਥਿਤ ਤੌਰ ’ਤੇ ਡਿਲੀਟ ਕਰ ਦਿੱਤੀ ਸੀ। ਇਹ ਖੁਲਾਸਾ ਪ੍ਰਿੰਸ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕਰਨ ਦੌਰਾਨ ਸਾਹਮਣੇ ਆਇਆ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਵੀ ਅਹਿਮ ਪੜਾਅ ’ਤੇ ਹੈ ਅਤੇ ਕਈ ਮਹੱਤਵਪੂਰਨ ਤੱਥਾਂ ਦੀ ਜਾਂਚ ਜਾਰੀ ਹੈ। ਏਜੰਸੀ ਮੁਤਾਬਕ ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਮਗਰੋਂ ਪੰਚਕੂਲਾ ਐਂਟੀ ਕਰਪਸ਼ਨ ਬਿਊਰੋ ਵੱਲੋਂ ਦਰਜ ਐਫਆਈਆਰ ਨੂੰ ਆਪਣੇ ਹੱਥ ਵਿੱਚ ਲਿਆ ਗਿਆ ਸੀ।ਸੀਬੀਆਈ ਨੇ ਦੱਸਿਆ ਕਿ ਇਹ ਕੇਸ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਜਾਂਚ ਏਜੰਸੀ ਵੱਲੋਂ 21 ਮਈ ਨੂੰ 13 ਮੁਲਜ਼ਮਾਂ ਖ਼ਿਲਾਫ਼ ਅੰਤਿਮ ਰਿਪੋਰਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸੀ। ਇਸ ਤੋਂ ਬਾਅਦ 12 ਜੂਨ ਨੂੰ ਪੂਰਕ ਚਾਰਜਸ਼ੀਟ ਪੇਸ਼ ਕਰਦੇ ਹੋਏ ਵਿਕਰਮ ਵਾਧਵਾ ਅਤੇ ਰਾਜਨ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ। ਸੀਬੀਆਈ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਹੋਰ ਸਰਕਾਰੀ ਵਿਭਾਗਾਂ ਤੇ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਏਜੰਸੀ ਨੂੰ ਉਮੀਦ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਅਹਿਮ ਤੱਥ ਸਾਹਮਣੇ ਆ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande