ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਲਈ 3 ਸਾਲਾਂ 'ਚ 15.70 ਕਰੋੜ ਦੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਭਲਾਈ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਚੱਲ ਰਹੇ ਬਿਰਧ ਘਰਾਂ ਨੂੰ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ
ਬਜ਼ੁਰਗਾਂ ਨੂੰ ਮਿਲਦੇ ਹੋਏ ਮੰਤਰੀ ਡਾ. ਬਲਜੀਤ ਕੌਰ।


ਚੰਡੀਗੜ੍ਹ, 22 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਭਲਾਈ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਚੱਲ ਰਹੇ ਬਿਰਧ ਘਰਾਂ ਨੂੰ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਹਾਇਤਾ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਲਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 4.93 ਕਰੋੜ ਰੁਪਏ, 2024-25 ਦੌਰਾਨ 6.67 ਕਰੋੜ ਰੁਪਏ ਅਤੇ 2025-26 ਦੌਰਾਨ 4.10 ਕਰੋੜ ਰੁਪਏਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ ਬਿਰਧ ਘਰਾਂ ਵਿੱਚ 641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ। ਇਨ੍ਹਾਂ ਘਰਾਂ ਵਿੱਚ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਹਨ। ਜਿਨ੍ਹਾਂ ਮਾਪਿਆਂ ਨੇ ਆਪਣੀ ਪੂਰੀ ਜ਼ਿੰਦਗੀ ਪਰਿਵਾਰਾਂ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ ਅਤੇ ਸਹਾਰਾ ਦੇਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਸਿਰਫ਼ ਵਿੱਤੀ ਮਦਦ ਹੀ ਨਹੀਂ, ਸਗੋਂ ਬਿਰਧ ਘਰਾਂ ਵਿੱਚ ਬਿਹਤਰ ਜੀਵਨ ਪੱਧਰ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।ਸਰਕਾਰ ਵੱਲੋਂ ਇਨ੍ਹਾਂ ਘਰਾਂ ਵਿੱਚ ਡਾਕਟਰੀ ਸਹੂਲਤਾਂ, ਮਨੋਰੰਜਨ ਅਤੇ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਬਿਰਧ ਘਰਾਂ ਦੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨਾਲ ਅਣਦੇਖੀ, ਦੁਰਵਿਵਹਾਰ ਜਾਂ ਕਿਸੇ ਵੀ ਤਰ੍ਹਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈਐਲਡਰ ਹੈਲਪਲਾਈਨ ਨੰਬਰ 14567 ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ, ਜਿੱਥੇ ਬਜ਼ੁਰਗ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਬੇਸਹਾਰਾ ਬਜ਼ੁਰਗਾਂ ਦੀ ਮਦਦ ਲਈ ਯਤਨ ਕਰ ਰਹੀ ਹੈ, ਪਰ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਕਿ ਉਹ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਵਾਲਾ ਮਾਹੌਲ ਦੇਵੇ। ਉਨ੍ਹਾਂ ਕਿਹਾ, “ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande