ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ: ਪੁਲਿਸ ਕਮਿਸ਼ਨਰ ਅੰਮ੍ਰਿਤਸਰ, 24 ਜੂਨ (ਹਿੰ.ਸ.)| ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨ
ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ।


ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ: ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 24 ਜੂਨ (ਹਿੰ.ਸ.)| ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦਾ ਸਹਿਯੋਗ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿੱਥੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਦੇ ਪੁਨਰਵਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਰੋਜ਼ਾਨਾ ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਾਮਬੰਦ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਕੈਮਿਸਟ ਦੁਕਾਨਾਂ ਦੀ ਚੈਕਿੰਗ ਹੋਰ ਸਖ਼ਤ ਕੀਤੀ ਜਾਵੇ ਅਤੇ ਨਸ਼ੇ ਵਾਲੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਡਰੱਗ ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 15 ਕੈਮਿਸਟ ਦੁਕਾਨਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ।ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲੇ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਵੇਰਵੇ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande