ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ
ਫਾਜ਼ਿਲਕਾ, 24 ਜੂਨ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟੇਟ ਟਰੇਡਰ ਕਮਿਸ਼ਨ ਦੀ ਗਲੀ ਚੌਧਰੀਆਂ ਵਾਲੀ ਫ਼ਾਜ਼ਿਲਕਾ ਵਿਖੇ ਵਪਾਰੀਆ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵ
ਹਲਕੇ ਦੇ ਵਪਾਰੀਆਂ ਨਾਲ ਮੀਟਿੰਗ ਕਰਦੇ ਹੋਏ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ।


ਫਾਜ਼ਿਲਕਾ, 24 ਜੂਨ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟੇਟ ਟਰੇਡਰ ਕਮਿਸ਼ਨ ਦੀ ਗਲੀ ਚੌਧਰੀਆਂ ਵਾਲੀ ਫ਼ਾਜ਼ਿਲਕਾ ਵਿਖੇ ਵਪਾਰੀਆ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ ਸ. ਜੁਗਰਾਜ ਸਿੰਘ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਹੀ ਉਹ ਦੁਕਾਨਦਾਰਾਂ/ਵਪਾਰੀਆਂ ਕੋਲ ਹੀ ਉਨ੍ਹਾਂ ਦੇ ਬਾਜ਼ਾਰਾਂ ਵਿੱਚ ਜਾ ਕੇ ਉਨ੍ਹਾਂ ਵਿੱਚ ਵਿਚਰ ਕੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਇਸ ਮੌਕੇ ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਸੀਵਰੇਜ, ਚੋਰੀ ਦੀਆਂ ਵਾਰਦਾਤਾਂ, ਮਾਰਕੀਟ ਵਿੱਚ ਪਬਲਿਕ ਬਾਥਰੂਮ ਦੀ ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਸਵਨਾ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਲਵੀਸ਼ ਚਾਵਲਾ ਚੇਅਰਮੈਨ ਟਰੇਡ ਵਿੰਗ ਵਿਧਾਨ ਸਭਾ ਹਲਕਾ ਫਾਜ਼ਿਲਕਾ ਅਤੇ ਟਰੇਡ ਵਿੰਗ ਫਾਜ਼ਿਲਕਾ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande