ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਲਿਆਉਣ ਲਈ ਸਹੀ ਫੈਸਲਾ ਕਰੋ: ਨਾਇਬ ਸਿੰਘ ਸੈਣੀ
ਸ੍ਰੀ ਮੁਕਤਸਰ ਸਾਹਿਬ ਤੋਂ ਪੰਜਾਬ ਦੀ ਜਨਤਾ ਨੂੰ ਅਪੀਲ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿ
ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਸ੍ਰੀ ਮੁਕਤਸਰ ਸਾਹਿਬ ਤੋਂ ਪੰਜਾਬ ਦੀ ਜਨਤਾ ਨੂੰ ਅਪੀਲ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਦੇ ਭਵਿੱਖ, ਪੰਜਾਬ ਦੀ ਖੁਸ਼ਹਾਲੀ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਸਹੀ ਫੈਸਲਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਗੁਆਚੀ ਹੋਈ ਸ਼ਾਨ ਮੁੜ ਹਾਸਲ ਕਰ ਸਕਦਾ ਹੈ ਅਤੇ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਦੇਸ਼ ਦਾ ਮੋਹਰੀ ਸੂਬਾ ਬਣ ਸਕਦਾ ਹੈ।

ਨਾਇਬ ਸਿੰਘ ਸੈਣੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਤ ਸਮੂਹ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਅਤੇ ਮਹਾਂਪੁਰਖਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਚਾਲੀ ਮੁਕਤਿਆਂ, ਭਾਈ ਮਹਾਂ ਸਿੰਘ ਜੀ ਅਤੇ ਮਾਈ ਭਾਗੋ ਜੀ ਦੀਆਂ ਕੁਰਬਾਨੀਆਂ ਦੀ ਗਵਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਾਂਝੀ ਸੰਸਕ੍ਰਿਤੀ, ਭਾਸ਼ਾ ਅਤੇ ਭਾਈਚਾਰੇ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇੱਕ ਛੋਟੇ ਭਰਾ ਅਤੇ ਸ਼ੁੱਭਚਿੰਤਕ ਵਜੋਂ ਆਏ ਹਨ। ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ, ਪਰ ਲੋਕਾਂ ਦੀਆਂ ਉਮੀਦਾਂ ਮੁਤਾਬਕ ਨਤੀਜੇ ਨਹੀਂ ਮਿਲੇ।

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਵਾਅਦਾ-ਖਿਲਾਫੀ, ਨਸ਼ਿਆਂ, ਨਾਜਾਇਜ਼ ਮਾਈਨਿੰਗ, ਵਿੱਤੀ ਕੁਪ੍ਰਬੰਧਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰੱਗ ਤਸਕਰੀ, ਗੈਂਗਵਾਰ, ਫਿਰੌਤੀ ਅਤੇ ਅਪਰਾਧ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਮਹਿਲਾਵਾਂ ਨੂੰ 1100 ਰੁਪਏ ਮਹੀਨਾਵਾਰ ਦੇਣ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ, ਜਦਕਿ ਹਰਿਆਣਾ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਤਹਿਤ ਮਹਿਲਾਵਾਂ ਨੂੰ ਸਿੱਧਾ ਵਿੱਤੀ ਲਾਭ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਕਈ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਰਕਮ ਭੇਜੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਵਿਕਾਸ ਅਤੇ ਸੁਸ਼ਾਸਨ ਦੇ ਮਾਡਲ ‘ਤੇ ਕੰਮ ਕਰ ਰਹੀ ਹੈ।

ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਅਤੇ ਸੂਬੇ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਸਹੀ ਫੈਸਲਾ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਵਿਕਾਸ, ਖੁਸ਼ਹਾਲੀ ਅਤੇ ਮਾਣ ਦਾ ਨਵਾਂ ਅਧਿਆਏ ਲਿਖ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande