ਅਸ਼ੀਰਵਾਦ ਸਕੀਮ ਤਹਿਤ 3282 ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ: ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 25 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਚਲਾਈ ਜਾ ਰਹੀ ‘ਅਸ਼ੀਰਵਾਦ ਸਕੀਮ’ ਤਹਿਤ ਵੱਡੀ ਰਾਹਤ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 25 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਚਲਾਈ ਜਾ ਰਹੀ ‘ਅਸ਼ੀਰਵਾਦ ਸਕੀਮ’ ਤਹਿਤ ਵੱਡੀ ਰਾਹਤ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਧੀ ਦਾ ਵਿਆਹ ਕਿਸੇ ਵੀ ਗਰੀਬ ਪਰਿਵਾਰ ਲਈ ਆਰਥਿਕ ਬੋਝ ਜਾਂ ਚਿੰਤਾ ਦਾ ਕਾਰਨ ਨਹੀਂ ਬਣਨਾ ਚਾਹੀਦਾ। ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵਿਆਹ ਸਮੇਂ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 14 ਜ਼ਿਲ੍ਹਿਆਂ ਤੋਂ ਕੁੱਲ 3282 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਮਨਜ਼ੂਰੀ ਦੇ ਕੇ ਵਿੱਤੀ ਸਹਾਇਤਾ ਜਾਰੀ ਕਰ ਦਿੱਤੀ ਗਈ ਹੈ। ਇਸ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।

ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਲਾਭਪਾਤਰੀ ਅੰਮ੍ਰਿਤਸਰ ਤੋਂ ਰਹੇ, ਜਿੱਥੇ 1178 ਪਰਿਵਾਰਾਂ ਨੂੰ ਸਕੀਮ ਦਾ ਲਾਭ ਮਿਲਿਆ। ਇਸ ਤੋਂ ਬਾਅਦ ਜਲੰਧਰ ਦੇ 877, ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261 ਅਤੇ ਪਠਾਨਕੋਟ ਦੇ 210 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਬਰਨਾਲਾ, ਪਟਿਆਲਾ, ਮਾਨਸਾ, ਫਤਹਿਗੜ੍ਹ ਸਾਹਿਬ, ਬਠਿੰਡਾ, ਐਸ.ਏ.ਐਸ. ਨਗਰ, ਫਰੀਦਕੋਟ, ਮਾਲੇਰਕੋਟਲਾ ਅਤੇ ਸੰਗਰੂਰ ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਰਾਹਤ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਪੱਕਾ ਵਸਨੀਕ ਹੋਣਾ, ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਇੱਕ ਪਰਿਵਾਰ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande