ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 25 ਜੂਨ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 25 ਜੂਨ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ।

ਸੰਧਵਾਂ ਨੇ ਕਿਹਾ, ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।

ਸਪੀਕਰ ਨੇ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਰਸਾਏ ਮਾਰਗ ਅਤੇ ਆਦਰਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande