ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ 29 ਜੂਨ ਨੂੰ : ਵਿਧਾਇਕ ਕਲਸੀ
ਬਟਾਲਾ, 27 ਜੂਨ (ਹਿੰ.ਸ.)। ਪੰਜਾਬ ਸਰਕਾਰ ਵਲੋਂ ਬਟਾਲਾ ਵਿਚ 29 ਜੂਨ ਨੂੰ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿਦ ਇਸ ਮਹਾਨ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ


ਬਟਾਲਾ, 27 ਜੂਨ (ਹਿੰ.ਸ.)। ਪੰਜਾਬ ਸਰਕਾਰ ਵਲੋਂ ਬਟਾਲਾ ਵਿਚ 29 ਜੂਨ ਨੂੰ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿਦ ਇਸ ਮਹਾਨ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 29 ਜੂਨ ਦਿਨ ਸੋਮਵਾਰ ਨੂੰ ਸਥਾਨਕ ਐਸ.ਐਲ ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ। ਜਿਸ ਵਿਚ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸ਼ੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਇਸ ਦੇ ਨਾਲ ਹੀ ਮਨੀ ਲਾਡਲਾ ਭਗਵਾਨ ਸ਼ਿਵ ਸ਼ੰਕਰ ਦੀ ਮਹਿਮਾ ਸ਼ਿਵ ਭਗਤਾਂ ਨੂੰ ਸੁਨਾਉਣਗੇ।

ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande