ਮਾਨਸਾ: ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮਾਰਿਆ, ਤਿੰਨ ਗ੍ਰਿਫ਼ਤਾਰ
ਮਾਨਸਾ, 27 ਜੂਨ (ਹਿੰ.ਸ.)| ਮਾਨਸਾ ਪੁਲਿਸ ਨੇ ਕੋਟ ਧਰਮੂ ਪਿੰਡ ਵਿੱਚ ਹੋਏ ਤਰਸੇਮ ਸਿੰਘ ਹੱਤਿਆਕਾਂਡ ਨੂੰ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਪੁਲਿਸ ਨੇ ਮ੍ਰ
ਪੁਲਿਸ ਹਿਰਾਸਤ ’ਚ ਮੁਲਜ਼ਮ।


ਮਾਨਸਾ, 27 ਜੂਨ (ਹਿੰ.ਸ.)| ਮਾਨਸਾ ਪੁਲਿਸ ਨੇ ਕੋਟ ਧਰਮੂ ਪਿੰਡ ਵਿੱਚ ਹੋਏ ਤਰਸੇਮ ਸਿੰਘ ਹੱਤਿਆਕਾਂਡ ਨੂੰ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜੂਨ ਨੂੰ ਤਰਸੇਮ ਸਿੰਘ ਦੀ ਉਸ ਦੇ ਘਰ ਵਿੱਚ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼ੁਰੂਆਤੀ ਜਾਂਚ ਦੌਰਾਨ ਮ੍ਰਿਤਕ ਦੀ ਪਤਨੀ ਜਗਮੀਤ ਕੌਰ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਜਾਂਚ ਦੌਰਾਨ ਮ੍ਰਿਤਕ ਦੇ ਭਰਾ ਦੇ ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀਆਂ ਕੜੀਆਂ ਜੋੜੀਆਂ ਗਈਆਂ। ਪੁਲਿਸ ਦਾ ਦਾਅਵਾ ਹੈ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਜਗਮੀਤ ਕੌਰ ਦੇ ਉਸ ਦੇ ਮਾਮੇ ਦੇ ਪੁੱਤਰ ਦੀਪ ਸਿੰਘ ਉਰਫ਼ ਕਾਲੂ ਨਾਲ ਕਥਿਤ ਨਜ਼ਦੀਕੀ ਸਬੰਧ ਸਨ।ਪੁਲਿਸ ਮੁਤਾਬਕ ਦੀਪ ਸਿੰਘ ਕਰੀਬ ਸਵਾ ਸਾਲ ਪਹਿਲਾਂ ਤਰਸੇਮ ਸਿੰਘ ਦੇ ਘਰ ਕੰਮ ਸਿੱਖਣ ਲਈ ਆਇਆ ਸੀ। ਇਸ ਦੌਰਾਨ ਉਸ ਦੀ ਮ੍ਰਿਤਕ ਦੀ ਪਤਨੀ ਨਾਲ ਜਾਣ-ਪਛਾਣ ਵਧੀ ਅਤੇ ਦੋਵਾਂ ਵਿਚਕਾਰ ਕਥਿਤ ਪ੍ਰੇਮ ਸਬੰਧ ਬਣ ਗਏ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਕਥਿਤ ਸਬੰਧਾਂ ਦੇ ਚਲਦਿਆਂ ਤਰਸੇਮ ਸਿੰਘ ਨੂੰ ਰਸਤੇ ਤੋਂ ਹਟਾਉਣ ਲਈ ਹੱਤਿਆ ਦੀ ਸਾਜ਼ਿਸ਼ ਰਚੀ ਗਈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਘਟਨਾ ਵਾਲੀ ਰਾਤ ਮ੍ਰਿਤਕ ਦੀ ਪਤਨੀ ਆਪਣੇ ਬੱਚਿਆਂ ਨੂੰ ਲੈ ਕੇ ਆਪਣੇ ਪੇਕੇ ਘਰ ਚਲੀ ਗਈ ਸੀ।ਇਸ ਤੋਂ ਬਾਅਦ ਦੀਪ ਸਿੰਘ ਆਪਣੇ ਸਾਥੀ ਗੋਬਿੰਦ ਸਿੰਘ ਨਾਲ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਇਆ ਅਤੇ ਕਥਿਤ ਤੌਰ 'ਤੇ ਪਰਨੇ (ਕੱਪੜੇ) ਨਾਲ ਤਰਸੇਮ ਸਿੰਘ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਜਗਮੀਤ ਕੌਰ, ਦੀਪ ਸਿੰਘ ਉਰਫ਼ ਕਾਲੂ ਅਤੇ ਗੋਬਿੰਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੱਤਿਆ ਵਿੱਚ ਵਰਤੇ ਗਏ ਪਰਨੇ, ਮੋਟਰਸਾਈਕਲ ਅਤੇ ਹੋਰ ਸਬੂਤ ਬਰਾਮਦ ਕੀਤੇ ਜਾ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande