ਹਰਿਆਣਾ ਵਿੱਚ ਪਹਿਲੀ ਵਾਰ 12 ਤੋਂ 15 ਨਵੰਬਰ ਤੱਕ ਹੋਵੇਗਾ ‘ਹਰਿਆਣਾ ਫਿਲਮ ਫੈਸਟੀਵਲ-2026’
ਚੰਡੀਗੜ੍ਹ, 30 ਜੂਨ (ਹਿੰ.ਸ.)| ਹਰਿਆਣਾ ਸਰਕਾਰ ਨੇ ਸੂਬੇ ਨੂੰ ਫਿਲਮ, ਸੱਭਿਆਚਾਰ ਅਤੇ ਰਚਨਾਤਮਕ ਉਦਯੋਗਾਂ ਦਾ ਮਜ਼ਬੂਤ ਕੇਂਦਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪਹਿਲੀ ਵਾਰ ‘ਹਰਿਆਣਾ ਫਿਲਮ ਫੈਸਟੀਵਲ-2026’ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਟੀਵਲ 12 ਤੋਂ 15 ਨਵੰਬਰ 2026 ਤੱਕ ਆਯੋਜਿਤ ਕੀਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 30 ਜੂਨ (ਹਿੰ.ਸ.)| ਹਰਿਆਣਾ ਸਰਕਾਰ ਨੇ ਸੂਬੇ ਨੂੰ ਫਿਲਮ, ਸੱਭਿਆਚਾਰ ਅਤੇ ਰਚਨਾਤਮਕ ਉਦਯੋਗਾਂ ਦਾ ਮਜ਼ਬੂਤ ਕੇਂਦਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪਹਿਲੀ ਵਾਰ ‘ਹਰਿਆਣਾ ਫਿਲਮ ਫੈਸਟੀਵਲ-2026’ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਟੀਵਲ 12 ਤੋਂ 15 ਨਵੰਬਰ 2026 ਤੱਕ ਆਯੋਜਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਜਟ ਭਾਸ਼ਣ ਦੌਰਾਨ ਕੀਤੀ ਗਈ ਘੋਸ਼ਣਾ ਤੋਂ ਬਾਅਦ ਮੰਗਲਵਾਰ ਨੂੰ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੁਰੰਗ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਵਿੱਚ ਕਲਾ ਅਤੇ ਸੱਭਿਆਚਾਰਕ ਕਾਰਜ ਵਿਭਾਗ, ਦਾਦਾ ਲਖਮੀ ਚੰਦ ਸਟੇਟ ਯੂਨੀਵਰਸਿਟੀ ਆਫ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ, ਰੋਹਤਕ ਦੇ ਅਧਿਕਾਰੀਆਂ ਅਤੇ ਮਾਹਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਫੈਸਟੀਵਲ ਦੀਆਂ ਤਿਆਰੀਆਂ ਲਈ ਇੱਕ ਕੋਰ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨ, ਵੱਖ-ਵੱਖ ਸੰਸਥਾਵਾਂ ਨਾਲ ਤਾਲਮੇਲ, ਪ੍ਰਚਾਰ-ਪ੍ਰਸਾਰ ਅਤੇ ਹੋਰ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਭਾਲੇਗੀ।

ਸਰਕਾਰ ਦਾ ਕਹਿਣਾ ਹੈ ਕਿ ਹਰਿਆਣਾ ਫਿਲਮ ਫੈਸਟੀਵਲ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵੱਕਾਰੀ ਸੱਭਿਆਚਾਰਕ ਸਮਾਗਮ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਰਾਹੀਂ ਹਰਿਆਣਵੀ ਸਿਨੇਮਾ, ਲੋਕ ਕਲਾ, ਸਾਹਿਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਨਵੀਂ ਪਛਾਣ ਮਿਲੇਗੀ। ਫੈਸਟੀਵਲ ਵਿੱਚ ਦੇਸ਼-ਵਿਦੇਸ਼ ਦੇ ਫਿਲਮਕਾਰਾਂ, ਨਿਰਦੇਸ਼ਕਾਂ, ਅਦਾਕਾਰਾਂ, ਤਕਨੀਕੀ ਮਾਹਰਾਂ ਅਤੇ ਸੱਭਿਆਚਾਰਕ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਸਰਕਾਰ ਨੂੰ ਉਮੀਦ ਹੈ ਕਿ ਇਹ ਫੈਸਟੀਵਲ ਨੌਜਵਾਨ ਕਲਾਕਾਰਾਂ ਅਤੇ ਫਿਲਮਕਾਰਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਹਰਿਆਣਾ ਨੂੰ ਫਿਲਮ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਇੱਕ ਨਵੀਂ ਪਛਾਣ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande