ਪੀਐੱਮ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਹਾਈ ਅਲਰਟ, ਮੋਹਾਲੀ-ਲੁਧਿਆਣਾ ਸਮੇਤ ਕਈ ਸਕੂਲਾਂ ਨੂੰ ਬੰਬ ਧਮਾਕਿਆਂ ਦੀ ਧਮਕੀ
ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੇ ਸੰਭਾਵੀ ਦੌਰੇ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਹਾਈ ਅਲਰਟ ''ਤੇ ਹਨ। ਚੰਡੀਗੜ੍ਹ, ਮੋਹਾਲੀ ਅਤੇ ਲੁਧਿਆਣਾ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰ
स्कूल में जांच करता हुआ बम निरोधक दस्ता


स्कूल में जांच करता हुआ बम निरोधक दस्ता


ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੇ ਸੰਭਾਵੀ ਦੌਰੇ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਚੰਡੀਗੜ੍ਹ, ਮੋਹਾਲੀ ਅਤੇ ਲੁਧਿਆਣਾ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।

ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਸਮੇਤ ਛੇ ਸਕੂਲਾਂ ਨੂੰ ਮਿਲੀ ਈ-ਮੇਲ ਵਿੱਚ 17 ਜੁਲਾਈ ਨੂੰ ਚੰਡੀਗੜ੍ਹ ਅਤੇ ਜਲੰਧਰ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਮੋਹਾਲੀ ਦੇ ਮੇਅਰ ਦਫ਼ਤਰ ਅਤੇ ਜਲੰਧਰ ਤੇ ਚੰਡੀਗੜ੍ਹ ਰੇਲਵੇ ਸਟੇਸ਼ਨਾਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਸ਼ਾਮਲ ਨਾ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ।

ਧਮਕੀ ਮਿਲਣ ਤੋਂ ਬਾਅਦ ਸ਼ਿਵਾਲਿਕ ਪਬਲਿਕ ਸਕੂਲ ਨੂੰ ਤੁਰੰਤ ਖਾਲੀ ਕਰਵਾ ਕੇ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਸੇ ਦੌਰਾਨ ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਸਥਿਤ ਕੇਵੀਐੱਮ ਸਿਟੀ ਸਕੂਲ ਨੂੰ ਵੀ ਧਮਕੀ ਭਰੀ ਈ-ਮੇਲ ਮਿਲੀ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ, ਜਦਕਿ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਸਕੂਲ ਦੇ ਕਲਾਸਰੂਮਾਂ, ਦਫ਼ਤਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਸ਼ੁਰੂਆਤੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

ਲੁਧਿਆਣਾ ਦੇ ਕੇਵੀਐੱਮ ਸਿਟੀ ਸਕੂਲ ਦੇ ਪ੍ਰਿੰਸੀਪਲ ਪੰਕਜ ਜੋਸ਼ੀ ਨੇ ਦੱਸਿਆ ਕਿ ਧਮਕੀ ਸਵੇਰੇ ਕਰੀਬ 10:30 ਵਜੇ ਈ-ਮੇਲ ਰਾਹੀਂ ਮਿਲੀ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਈ-ਮੇਲ ਕਿਸ ਨੇ ਭੇਜੀ ਹੈ ਜਾਂ ਇਸ ਦੇ ਪਿੱਛੇ ਕੌਣ ਹੈ।

ਲਗਾਤਾਰ ਮਿਲ ਰਹੀਆਂ ਧਮਕੀ ਭਰੀਆਂ ਈ-ਮੇਲਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੁਲਿਸ ਨੇ ਸਾਈਬਰ ਮਾਹਿਰਾਂ ਦੀ ਮਦਦ ਨਾਲ ਈ-ਮੇਲ ਭੇਜਣ ਵਾਲਿਆਂ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਹਾਲਾਂਕਿ, ਧਮਕੀ ਭਰੀਆਂ ਈ-ਮੇਲਾਂ ਵਿੱਚ ਕੀਤੇ ਗਏ ਦਾਵਿਆਂ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande